spot_img
Homeਮਾਝਾਗੁਰਦਾਸਪੁਰਮੁੱਖ ਮੰਤਰੀ ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501200200 ਜਾਰੀ ਕਰਨਾ ਸ਼ਲਾਘਾਯੋਗ...

ਮੁੱਖ ਮੰਤਰੀ ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501200200 ਜਾਰੀ ਕਰਨਾ ਸ਼ਲਾਘਾਯੋਗ ਉਪਰਾਲਾ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਮਾਰਚ ( ਮੁਨੀਰਾ ਸਲਾਮ ਤਾਰੀ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ 9501200200 ਜਾਰੀ ਕੀਤਾ ਹੈ। ਮੁੱਖ ਮੰਤਰੀ ਪੰਜਾਬ ਦਾ ਇਹ  ਉਪਰਾਲਾ ਸੂਬੇ ਵਿਚੋਂ ਰਿਸ਼ਵਤਖੋਰੀ ਦੇ ਕੋਹੜ ਨੂੰ ਦੂਰ ਕਰਨ ਵਿੱਚ ਸਹਾਈ ਹੋਵੇਗਾ।

ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਜਾਰੀ ਕਰਨ ’ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501200200 ਉਤੇ ਭੇਜ ਦਿੱਤੀ ਜਾਵੇ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੀ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਸਰਕਾਰ ਨੇ ਭਿ੍ਰਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਸਮੂਹ ਸੂਬਾ ਵਾਸੀਆਂ ਦਾ ਸਹਿਯੋਗ ਵੀ ਮੰਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments