spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 29 ਮਾਰਚ ਨੂੰ ਕਰਵਾਈ ਜਾਵੇਗੀ ਗ੍ਰੈਜੂਏਸ਼ਨ...

ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 29 ਮਾਰਚ ਨੂੰ ਕਰਵਾਈ ਜਾਵੇਗੀ ਗ੍ਰੈਜੂਏਸ਼ਨ ਸੈਰਾਮਨੀ

*ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 29 ਮਾਰਚ ਨੂੰ ਕਰਵਾਈ ਜਾਵੇਗੀ ਗ੍ਰੈਜੂਏਸ਼ਨ ਸੈਰਾਮਨੀ

*ਗੁਰਦਾਸਪੁਰ 27 ਮਾਰਚ (ਸਲਾਮ ਤਾਰੀ ) *

*ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 29 ਮਾਰਚ ਨੂੰ ਕਰਵਾਇਆ ਨੂੰ ਕਰਵਾਈ ਜਾਵੇਗੀ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਉਣੱਤੀ ਮਾਰਚ ਨੂੰ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰੀ-ਪ੍ਰਾਇਮਰੀ ਭਾਗ 2 ( ਯੂ.ਕੇ.ਜੀ.) ਤੋਂ ਪਾਸ ਹੋਏ ਬੱਚੇ ਪਹਿਲੀ ਸ਼੍ਰੇਣੀ ਵਿੱਚ ਦਾਖਲ ਹੋਏ ਬੱਚਿਆਂ ਦੇ ਮਾਤਾ ਪਿਤਾ , ਸਕੂਲ ਮੈਨਜਮੈਟ ਕਮੇਟੀ ਮੈਂਬਰ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਗ੍ਰੈਜੂਏਸ਼ਨ ਸੈਰਾਮਨੀ ਵਿੱਚ ਭਾਗ ਲੈਣ ਵਾਲੇ ਮਾਪਿਆਂ ਅਤੇ ਸਕੂਲ ਮੈਨਜਮੈਟ ਕਮੇਟੀ ਮੈਂਬਰਾਂ ਨੂੰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀ ਬਾਰੇ ਅਧਿਆਪਕ ਵਿਸਥਾਰ ਸਾਹਿਤ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵੱਲ ਦਾਖ਼ਲੇ ਲਈ ਖਿੱਚ ਰਹੀ ਹੈ ਅਤੇ ਇਹ ਗ੍ਰੈਜੂਏਸ਼ਨ ਸੈਰਾਮਨੀ ਬਹੁਤ ਲਾਹੇਵੰਦ ਸਾਬਤ ਹੋਵੇਗੀ ਅਤੇ ਇਸ ਦੇ ਸਾਰਥਕ ਨਤੀਜੇ ਆਉਣਗੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਃ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਸਰਕਾਰੀ ਸਕੂਲ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਐਲ.ਈ.ਡੀ. ਅਤੇ ਪ੍ਰੋਜੈਕਟਰ ਦੇ ਮਾਧਿਅਮ ਨਾਲ ਈ.ਕੰਨਟੈਂਟ ਦੁਆਰਾ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਅਤੇ ਸਕੂਲ ਮੈਨਜਮੈਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗ੍ਰੈਜੂਏਸ਼ਨ ਸੈਰਾਮਨੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments