spot_img
Homeਮਾਝਾਗੁਰਦਾਸਪੁਰਭਾਸ਼ਾ ਵਿਭਾਗ ਮੋਹਾਲੀ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

ਭਾਸ਼ਾ ਵਿਭਾਗ ਮੋਹਾਲੀ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

 

ਮੋਹਾਲੀ : 28 ਮਾਰਚ(ਮੁਨੀਰਾ ਸਲਾਮ ਤਾਰੀ)ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੁਕੱਦਸ ਦਿਹਾੜੇ ‘ਤੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਾਮਵਰ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਨੂੰ ਵਿਸ਼ਵ ਰੰਗਮੰਚ ਦਿਵਸ ਦੀ ਵਧਾਈ ਦਿੰਦਿਆਂ ‘ਜੀ ਆਇਆਂ ਨੂੰ’ ਕਿਹਾ ਅਤੇ ਵਿਸ਼ਵ ਰੰਗਮੰਚ ਦਿਵਸ ਦੀ ਪਿੱਠਭੂਮੀ ‘ਤੇ ਚਾਨਣਾ ਪਾਇਆ। ਮਕਬੂਲ ਨਾਟਕਕਾਰ ਅਤੇ ਇਪਟਾ ਪੰਜਾਬ ਦੇ ਪ੍ਰਧਾਨ ਸ੍ਰੀ ਸੰਜੀਵਨ ਸਿੰਘ ਨੇ ‘ਰੰਗਮੰਚ ਦਾ ਸਫ਼ਰ ਤੇ ਸਮਾਜਿਕ ਸਰੋਕਾਰ’ ਵਿਸ਼ੇ ‘ਤੇ ਚਰਚਾ ਕਰਦਿਆਂ ਰੰਗਮੰਚ ਦੇ ਇਤਿਹਾਸ ਅਤੇ ਮਹੱਤਵ ਬਾਰੇ ਚਾਨਣਾ ਪਾਇਆ। ਉੱਘੇ ਨਾਟਕਕਾਰ ਅਤੇ ਨਾਟ ਨਿਰਦੇਸ਼ਕ ਸ੍ਰੀ ਰਾਬਿੰਦਰ ਸਿੰਘ ਰੱਬੀ ਰੰਗਮੰਚ ਦੀ ਸਾਡੇ ਜੀਵਨ ਵਿੱਚ ਸਾਰਥਕਤਾ ਬਾਰੇ ਵਿਸਥਾਰ ਸਹਿਤ ਗੱਲ ਕਰਦਿਆਂ ਕਿਹਾ ਕਿ ਰੰਗਮੰਚ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ।
ਇਨ੍ਹਾਂ ਤੋਂ ਇਲਾਵਾ ਸ. ਤੇਜਾ ਸਿੰਘ ਥੂਹਾ, ਸ. ਕਰਮਜੀਤ ਸਿੰਘ ਬੱਗਾ, ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਸਮਾਗਮ ਨੂੰ ਮਹੱਤਵਪੂਰਨ ਬਣਾਇਆ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਜ਼ਿਲ੍ਹਾ ਖੋਜ ਅਫ਼ਸਰ ਮਿਸ ਦਰਸ਼ਨ ਕੌਰ, ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ, ਜੂਨੀਅਰ ਅਸਿਸਟੈਂਟ ਸ. ਮਨਜੀਤ ਸਿੰਘ, ਸ. ਗੁਰਵਿੰਦਰ ਸਿੰਘ ਅਤੇ ਸਿਖਿਆਰਥੀ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments