spot_img
Homeਮਾਝਾਗੁਰਦਾਸਪੁਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੇ ਘਰਾਂ ਤੱਕ ਮਿਆਰੀ...

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੇ ਘਰਾਂ ਤੱਕ ਮਿਆਰੀ ਰਾਸ਼ਨ ਪਹੁੰਚਾਉਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ – ਵਿਧਾਇਕ ਅਮਰਪਾਲ ਸਿੰਘ

ਬਟਾਲਾ, 29 ਮਾਰਚ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ ਲੋਕਾਂ ਦੇ ਘਰ-ਘਰ ਤੱਕ ਨਿਰਵਿਘਨ ਰਾਸ਼ਨ ਪਹੁੰਚਾਉਣ ਲਈ ਨਿਵੇਕਲੀ ਸਕੀਮ ਦਾ ਐਲਾਨ ਇੱਕ ਹੋਰ ਮਹੱਤਵਪੂਰਨ ਫੈਸਲਾ ਲਿਆ ਹੈ ਜੋ ਕਿ ਬੇਹੱਦ ਸ਼ਲਾਘਾਯੋਗ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸਰਾਹਨਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਲੋਕਾਂ ਨੂੰ ਸਾਫ-ਸੁਥਰੇ ਥੈਲਿਆਂ ਵਿੱਚ ਭਰ ਕੇ ਵਧੀਆ ਗੁਣਵੱਤਾ ਦਾ ਰਾਸ਼ਨ ਭਾਵ ਕਣਕ ਜਾਂ ਆਟਾ ਅਤੇ ਦਾਲ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਹੁਣ ਰਾਸਨ ਲੈਣ ਲਈ ਲੰਬੀਆਂ ਕਤਾਰਾਂ ਵਿੱਚ ਖੜਨ ਜਾਂ ਆਪਣੀ ਦਿਹਾੜੀ ਤੋਂ ਖੁੰਝਣ ਦੀ ਜਰੂਰਤ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਕਰਮਚਾਰੀ ਲੋੜਵੰਦਾਂ ਦੇ ਘਰ ਰਾਸ਼ਨ ਪਹੁੰਚਾਉਣ ਤੋਂ ਪਹਿਲਾਂ ਤੁਹਾਡੇ ਘਰ ਵਿਚ ਮੌਜੂਦ ਹੋਣ ਬਾਰੇ ਪੁੱਛਿਆ ਕਰਨਗੇ।

ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਨਾਂ ਲਾਭਪਾਤਰੀਆਂ ਨੂੰ ਵੀ ਇੱਕ ਬਦਲ ਦਿੱਤਾ ਜਾਵੇਗਾ ਜੋ ਆਪਣੀ ਸਹੂਲਤ ਅਨੁਸਾਰ ਨੇੜਲੇ ਡਿਪੂਆਂ ਤੋਂ ਰਾਸ਼ਨ ਦੀ ਸਪਲਾਈ ਲੈਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਇਹ ਲੋਕ ਹਿਤੈਸੀ ਪਹਿਲਕਦਮੀ ਲੋਕਾਂ ਨੂੰ ਉਨਾਂ ਦੇ ਦਰ ’ਤੇ ਹੀ ਵਧੀਆ ਗੁਣਵੱਤਾ ਦਾ ਰਾਸ਼ਨ ਮਿਲਣਾ ਯਕੀਨੀ ਬਣਾਏਗੀ। ਉਨਾਂ ਕਿਹਾ ਕਿ ਪਹਿਲਾਂ ਸਾਡੀਆਂ ਮਾਵਾਂ ਨੂੰ ਰਾਸ਼ਨ ਲੈਣ ਲਈ 2-2 ਕਿਲੋਮੀਟਰ ਤੱਕ ਵੀ ਜਾਣਾ ਪੈਂਦਾ ਸੀ ਅਤੇ ਉਹ ਰਾਸ਼ਨ ਵੀ ਘਟੀਆ ਗੁਣਵੱਤਾ ਦਾ ਹੁੰਦਾ ਸੀ ਜੋ ਕਿ ਖਾਣ ਲਈ ਢੁਕਵਾਂ ਨਹੀਂ ਹੁੰਦਾ ਸੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋੜਵੰਦਾਂ ਦੇ ਘਰ ਦੇ ਦਰਵਾਜ਼ੇ ’ਤੇ ਵਧੀਆ ਅਤੇ ਸਵੱਛ ਰਾਸ਼ਨ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments