spot_img
Homeਮਾਝਾਗੁਰਦਾਸਪੁਰਸੜਕ ਹਾਦਸੇ ਚ ਨੌਜਵਾਨ ਦੀ ਮੌਤ

ਸੜਕ ਹਾਦਸੇ ਚ ਨੌਜਵਾਨ ਦੀ ਮੌਤ

 

ਕਾਦੀਆਂ, 29 ਮਾਰਚ  (ਮੁਨੀਰਾ ਸਲਾਮ ਤਾਰੀ)
ਅੱਜ ਦੇਰ ਸ਼ਾਮ ਕਾਦੀਆਂ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਇਸ ਹਾਦਸੇ ਚ ਸਖ਼ਤ ਜ਼ਖ਼ਮੀ ਹੋ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਏਜਾਜ਼ ਅਹਿਮਦ ਪੁੱਤਰ ਜ਼ੁਬੈਰ ਅਹਿਮਦ (23) ਵਾਸੀ ਸਿਵਲ ਲਾਈਨ ਕਾਦੀਆਂ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ ਤੇ ਕਾਦੀਆਂ ਵਾਪਸ ਆ ਰਿਹਾ ਸੀ। ਜਦੋਂ ਉਹ ਕਾਹਲਵਾਂ ਮੋੜ ਨੇੜੇ ਪਹੁੰਚਿਆ ਤਾਂ ਦੂਜੇ ਵਾਹਨ ਨਾਲ ਟੱਕਰ ਹੋ ਗਈ। ਇਜਾਜ਼ ਅਹਿਮਦ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ। ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਫ਼ੋਟੋ: ਮਿਰਤਕ ਏਜਾਜ਼ ਅਹਿਮਦ ਦੀ ਫਾਈਲ ਫ਼ੋਟੋ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments