spot_img
Homeਮਾਝਾਗੁਰਦਾਸਪੁਰਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਨੌਂਵੀ ਸ਼੍ਰੇਣੀ ਵਿਚ ਦਾਖਲਾ ਲੈਣ ਲਈ...

ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਨੌਂਵੀ ਸ਼੍ਰੇਣੀ ਵਿਚ ਦਾਖਲਾ ਲੈਣ ਲਈ 9 ਅਪ੍ਰੈਲ 2022 ਨੂੰ ਹੋਵੇਗੀ ਪ੍ਰੀਖਿਆ

ਗੁਰਦਾਸਪੁਰ, 30 ਮਾਰਚ (ਮੁਨੀਰਾ ਸਲਾਮ ਤਾਰੀ) ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਪਿ੍ਰੰਸੀਪਲ ਰੰਜੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਚ ਨੌਂਵੀ ਜਮਾਤ ਵਿਚ ਦਾਖਲੇ ਲਈ ਹੋਣ ਵਾਲੀ ਪ੍ਰੀਖਿਆ-2022 ਮਿਤੀ 9 ਅਪ੍ਰੈਲ 2022 ਨੂੰ ਦੋ ਸੈਂਟਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਵਿਚ ਹੋਵੇਗੀ। ਪ੍ਰੀਖਿਆਰਥੀ ਆਪਣਾ ਰੋਲ ਨੰਬਰ ਨਵੋਦਿਆ ਵਿਦਿਆਲਾ ਤੋਂ ਪ੍ਰਾਪਤ ਕਰ ਸਕਦੇ ਹਨ ਜਾਂ ਸਮਿਤੀ ਦੀ ਵੈਬਸਾਈਟ https://nvsadmissionclassnine.in/nvs/homepage  ਤੋਂ ਡਾਊਨਲੋਡ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪਿ੍ਰੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments