spot_img
Homeਮਾਝਾਗੁਰਦਾਸਪੁਰਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਖੇਤਰਾਂ ਵਿੱਚ ਰੁਜ਼ਗਾਰ ਦੀਆਂ ਅਸੀਮ...

ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਖੇਤਰਾਂ ਵਿੱਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ – ਪ੍ਰੋ. ਜਸਬੀਰ ਸਿੰਘ

ਬਟਾਲਾ, 2 ਅਪ੍ਰੈਲ (ਸਲਾਮ ਤਾਰੀ) – ਸਰਕਾਰੀ ਹਾਈ ਸਕੂਲ ਮਿਰਜਾਜਾਨ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਵੱਲੋਂ ਦਸਵੀਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਕੈਮੀਕਲ ਵਿਭਾਗ ਦੇ ਇੰਚਾਰਜ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ, ਮੈਡਮ ਸ਼ਾਲਿਨੀ ਮਹਾਜਨ ਅਤੇ ਮੈਡਮ ਰੇਖਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਸ ਮੌਕੇ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ 10ਵੀਂ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਪੋਲੀਟੈਕਨੀਕਲ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪਿਛਲੇ ਸਾਲਾਂ ਵਿੱਚ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ। ਉਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।

ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80%, 80% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90% ਅਤੇ 90% ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ ।

ਮੈਡਮ ਸ਼ਾਲਿਨੀ ਅਤੇ ਮੈਡਮ ਰੇਖਾ ਨੇ ਡਿਪਲੋਮਾ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਟੈਕਨੀਕਲ ਕੋਰਸਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ।

ਸੈਮੀਨਾਰ ਦੀ ਸਮਾਪਤੀ ਕਰਦਿਆਂ ਸਕੂਲ ਦੇ ਹੈਡ ਟੀਚਰ ਨਵਦੀਪ ਕੌਰ ਅਤੇ ਸਾਇਂਸ ਮਾਸਟਰ ਤਜਿੰਦਰ ਸਿੰਘ ਨੇ ਆਏ ਹੋਏ ਮਾਹਿਰਾਂ ਦਾ ਅਤੇ ਵਿਸ਼ੇਸ਼ ਤੌਰ ’ਤੇ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਅਜੇ ਕੁਮਾਰ ਅਰੋੜਾ ਜੀ ਦਾ ਧੰਨਵਾਦ ਕੀਤਾ। ਇਸ ਦੌਰਾਨ ਕੰਪਿਊਟਰ ਫੈਕਲਟੀ ਪਵਿੱਤਰਪਾਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments