spot_img
Homeਮਾਝਾਗੁਰਦਾਸਪੁਰਹੁਣ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਮੁਹੱਈਆ ਕਰਵਾਏਗੀ ਮਾਨ ਸਰਕਾਰ - ਵਿਧਾਇਕ...

ਹੁਣ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਮੁਹੱਈਆ ਕਰਵਾਏਗੀ ਮਾਨ ਸਰਕਾਰ – ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

ਬਟਾਲਾ, 1 ਅਪ੍ਰੈਲ ( ਸਲਾਮ ਤਾਰੀ ) – ਪਾਰਦਰਸਤਾ ਅਤੇ ਕਿਸਾਨਾਂ ਦੇ ਸਸਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਦੀ ਇਸ ਨਵੀਂ ਪਹਿਲਕਦਮੀ ਦੀ ਸਲਾਘਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਸ ਫੈਸਲਾ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਨਾਂ ਨੂੰ ਮੰਡੀਆਂ ਵਿੱਚ ਵੇਚੀਆਂ ਜਾਣ ਵਾਲੀਆਂ ਖੇਤੀ ਉਪਜਾਂ ਲਈ ਜੇ-ਫਾਰਮ ਆੜਤੀਆਂ ਅਤੇ ਖਰੀਦਦਾਰਾਂ ਵੱਲੋਂ ਸਿਸਟਮ ’ਤੇ ਵਿਕਰੀ ਦੀ ਪੁਸਟੀ ਉਪਰੰਤ ਡਿਜੀਟਲ ਤੌਰ ’ਤੇ ਨਾਲੋ-ਨਾਲ ਉਨਾਂ ਦੇ ਵਟਸਐਪ ਖਾਤੇ ’ਤੇ ਮੁਹੱਈਆ ਕੀਤੇ ਜਾਣਗੇ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਉਦੇਸ ਰਾਜ ਦੇ ਕਿਸਾਨਾਂ ਨੂੰ ਸਿਸਟਮ ਦੁਆਰਾ ਤਿਆਰ ਪ੍ਰਮਾਣਿਕ ਡਿਜੀਟਲ ਜੇ-ਫਾਰਮ ਨਾਲੋ-ਨਾਲ ਮੁਹੱਈਆ ਕਰਨਾ ਹੈ, ਜੋ ਇਸ ਨੂੰ ਪੀਐਮਬੀ ਦੀ ਵੈੱਬਸਾਈਟ https://emandikaran-pb.in ਆੜਤੀਆਂ ਦੀ ਲਾਗਇਨ ਆਈ.ਡੀ. ਅਤੇ ਡਿਜੀਲਾਕਰ ਤੋਂ, ਭਾਰਤ ਸਰਕਾਰ ਦੇ ਡਿਜੀਟਲ ਦਸਤਾਵੇਜ ਵੈਲੇਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਜੇ-ਫਾਰਮ ਮੰਡੀਆਂ ਵਿੱਚ ਕਿਸਾਨਾਂ ਦੀ ਖੇਤੀ ਉਪਜ ਦੀ ਵਿਕਰੀ ਦੀ ਰਸੀਦ ਹੈ ਅਤੇ ਪਹਿਲਾਂ ਆੜਤੀਆਂ ਦੁਆਰਾ ਹੱਥੀਂ ਜਾਰੀ ਕੀਤੀ ਜਾਂਦੀ ਸੀ। ਹਾੜੀ ਅਤੇ ਸਾਉਣੀ ਦੇ ਮੰਡੀਕਰਨ ਸੀਜਨ 2021-22 ਦੌਰਾਨ ਈ-ਜੇਫਾਰਮ (ਸਿਰਫ ਘੱਟੋ ਘੱਟ ਖਰੀਦ ਮੁੱਲ਼ ‘ਤੇ ਖਰੀਦੇ ਝੋਨੇ ਅਤੇ ਕਣਕ ਲਈ) ਜਾਰੀ ਕਰਕੇ ਪੰਜਾਬ ਮੰਡੀ ਬੋਰਡ ਦੇਸ ਭਰ ਵਿੱਚ ਮੋਹਰੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments