spot_img
Homeਮਾਝਾਗੁਰਦਾਸਪੁਰ13 ਨੂੰ ਬਟਾਲਾ ਵਿਚ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

13 ਨੂੰ ਬਟਾਲਾ ਵਿਚ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਗੁਰਦਾਸਪੁਰ, 8 ਅਪ੍ਰੈਲ (ਸਲਾਮ ਤਾਰੀ )  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ 13 ਅਪ੍ਰੈਲ ਨੂੰ ਬਟਾਲਾ ਦੀ ਪਸ਼ੂ ਮੰਡੀ ਵਿਚ ਸਵੇਰੇ 10 ਵਜੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਹੈਡਕੁਆਟਰ ਦੇ ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ  ਹਲਕਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚਣਗੇ  ਅਤੇ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਕਰਨਗੇ।ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਖੇਤੀਬਾੜੀ ਨਾਲ ਸਬੰਧਿਤ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕਰਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments