spot_img
Homeਮਾਝਾਅੰਮ੍ਰਿਤਸਰਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ...

ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਬਟਾਲਾ ਦੇ ਗਾਂਧੀ ਕੈਂਪ ਵਿੱਚ ਲਗਾਇਆ ਵਿਸ਼ੇਸ਼ ਸੁਵਿਧਾ ਕੈਂਪ

ਬਟਾਲਾ, 16 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਟਾਲਾ ਦੇ ਗਾਂਧੀ ਕੈਂਪ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ। ਇਸ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਾਲ ਐੱਸ.ਡੀ.ਐੱਮ. ਬਟਾਲਾ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀ ਰਾਮ ਸਿੰਘ, ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਡੀ.ਐੱਸ.ਪੀ. ਦੇਵ ਸਿੰਘ, ਐਕਸੀਅਨ ਨਗਰ ਨਿਗਮ ਰਾਮੇਸ਼ ਭਾਟੀਆ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਸੁਪਰਡੈਂਟ ਨਿਰਮਲ ਸਿੰਘ, ਐੱਸਡੀਓ ਸੀਵਰੇਜ ਬੋਰਡ ਗੁਰਜਿੰਦਰ ਸਿੰਘ, ਸੈਕਟਰੀ ਰੈੱਡ ਕਰਾਸ ਰਾਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਸੁਵਿਧਾ ਕੈਂਪ ਦੌਰਾਨ ਗਾਂਧੀ ਕੈਂਪ ਦੇ ਵਸਨੀਕਾਂ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ, ਆਸ਼ਰਿਤ ਪੈਨਸ਼ਨਾਂ, ਸਸਤਾ ਅਨਾਜ ਕਾਰਡ, ਪੱਕੇ ਮਕਾਨਾਂ ਦੀਆਂ ਅਰਜ਼ੀਆਂ ਦੇਣ ਦੇ ਨਾਲ ਮੁਫ਼ਤ ਮੈਡੀਕਲ ਸਹਾਇਤਾ, ਰੋਜ਼ਗਾਰ ਦੀ ਮੰਗ ਲਈ ਵੀ ਅਰਜ਼ੀਆਂ ਦਿੱਤੀਆਂ। ਸੁਵਿਧਾ ਕੈਂਪ ਵਿੱਚ ਲੋਕਾਂ ਦੀ ਸਹੂਲਤ ਲਈ ਸਰਕਾਰੀ ਕਰਮਚਾਰੀਆਂ ਵੱਲੋਂ ਵਿਸ਼ੇਸ਼ ਸਟਾਲ ਲਗਾਏ ਹੋਏ ਸਨ ਜਿਥੇ ਲੋਕਾਂ ਦੀਆਂ ਅਰਜ਼ੀਆਂ ਨੂੰ ਲਿਖਿਆ ਗਿਆ ਅਤੇ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਹਰ ਵਿਅਕਤੀ ਦੀ ਸਮੱਸਿਆ ਨੂੰ ਸੁਣਿਆ ਅਤੇ ਉਨ੍ਹਾਂ ਦੀ ਅਰਜ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਅਰਜ਼ੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਸਕਰਾਰ ਦੀ ਨੀਤੀ ਅਤੇ ਨਿਯਮਾਂ ਅਨੁਸਾਰ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਪਤ ਕੀਤੀਆਂ ਸਾਰੀਆਂ ਅਰਜ਼ੀਆਂ ਨੂੰ ਆਨ ਲਾਈਨ ਕਰਕੇ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ ਅਤੇ ਇਨ੍ਹਾਂ ਉੱਪਰ ਹੋਈ ਕਾਰਵਾਈ ਦੀ ਉਹ ਖੁਦ ਪੈਰਵੀ ਕਰਨਗੇ ਅਤੇ ਨਾਲ ਹੀ ਮੋਬਾਇਲ ਨੰਬਰ ਰਾਹੀਂ ਅਰਜ਼ੀ ਦੇਣ ਵਾਲੇ ਵਿਅਕਤੀ ਨੂੰ ਹੋਈ ਕਾਰਵਾਈ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੈ ਅਤੇ ਭਵਿੱਖ ਵਿੱਚ ਵੀ ਪੂਰੇ ਜ਼ਿਲ੍ਹੇ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨਸ਼ੇ ਦੀ ਦਲ-ਦਲ ਵਿੱਚ ਫਸੇ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੱਡਣ ਲਈ ਅੱਗੇ ਆਉਣ ਕਿਉਂਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਸਹੀ ਇਲਾਜ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਨਸ਼ੇ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਨਸ਼ੇ ਦਾ ਜ਼ਹਿਰ ਵੰਡਣ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਹਰ ਕਿਸੇ ਨੂੰ ਵਿਰੋਧ ਕਰਨਾ ਚਾਹੀਦਾ ਹੈ ਅਤੇ ਅਜਿਹੇ ਗਲਤ ਅਨਸਰਾਂ ਦੀ ਜਾਣਕਾਰੀ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਜਾਰੀ ਵਟਸਐਪ ਨੰਬਰ 6239301830 ’ਤੇ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ ਅਤੇ ਦਿੱਤੀ ਜਾਣਕਾਰੀ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਇਲਾਵਾ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ 62391-39973 ’ਤੇ ਸੰਪਰਕ ਕਰ ਸਕਦਾ ਹੈ। ਮਰੀਜ਼ ਨੂੰ ਘਰ ਬੈਠੇ ਹੀ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ।

ਇਸ ਮੌਕੇ ਅੰਮ੍ਰਿਤਪਾਲ ਸਿੰਘ ਕਲਸੀ, ਪ੍ਰਿੰਸ ਰੰਧਾਵਾ, ਮਨਦੀਪ ਸਿੰਘ ਗਿੱਲ, ਅਜੇ ਕੁਮਾਰ, ਮਲਕੀਤ ਸਿੰਘ, ਐਡਵੋਕੇਟ ਭਰਤ ਅਗਰਵਾਲ, ਅਨੁਰਾਗ ਮਹਿਤਾ, ਸਾਹਿਬ ਸਿੰਘ, ਖੋਸਲਾ, ਵਿੱਕੀ ਮਹੰਤ, ਧੀਰਜ ਵਰਮਾ, ਗੁਰਦਰਸ਼ਨ ਸਿੰਘ, ਮੁਨੀਸ਼ ਗੋਇਲ, ਅਨਿਲ ਅਗਰਵਾਲ, ਪਵਨ ਕਮੁਾਰ, ਰਜਿੰਦਰ ਕੁਮਾਰ, ਅਕਾਸ਼ ਕੁਮਾਰ, ਦਿਨੇਸ਼ ਅਗਰਵਾਲ, ਵਿੱਕੀ, ਰਾਕੇਸ਼ ਕੁਮਾਰ ਤੁੱਲੀ ਸਮੇਤ ਹੋਰ ਮੋਹਤਬਰ ਵੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments