ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵਲੋਂ ਦੋ ਸਾਲ ਦੌਰਾਨ 119 ਵਿਦਿਆਰਥੀਆਂ ਨੂੰ 25.81 ਲੱਖ ਦੀ ਫੀਸ ਮੁਆਫੀ ਅਤੇ ਸਕਾਲਰਸ਼ਿਪ ਦਾ ਲਾਭ ਦਿੱਤਾ – ਵਿਧਾਇਕ ਲਾਡੀ

    0
    260

    ਬਟਾਲਾ, 21 ਜੂਨ ( ਸਲਾਮ ਤਾਰੀ ) – ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਸੈਸਨ 2018-19 ਦੌਰਾਨ ਦਾਖਲ ਵਿਦਿਆਰਥੀਆਂ ਨੂੰ ਉਨਾਂ ਦੀ ਮੈਰਿਟ-ਕਮ-ਆਮਦਨ ਦੇ ਅਧਾਰ ‘ਤੇ ਦੂਜੇ ਸਾਲ ਲਈ 31 ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਅਤੇ 29 ਵਿਦਿਆਰਥੀਆਂ ਨੂੰ ਬੋਰਡ ਦੇ ਨਿਯਮਾਂ ਅਤੇ ਸਰਤਾ ਮੁਤਾਬਕ ਸਕਾਲਰਸ਼ਿਪ ਦਾ ਲਾਭ ਜਾਰੀ ਕੀਤਾ ਗਿਆ ਹੈ। ਸੈਸਨ 2019-20 ਦੌਰਾਨ ਦਾਖਲ ਹੋਏ ਵਿਦਿਆਰਥੀਆਂ ਨੂੰ ਮੈਰਿਟ ਦੇ ਆਧਾਰ ‘ਤੇ ਪਹਿਲੇ ਸਾਲ ਲਈ 37 ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫੀ ਅਤੇ 18 ਵਿਦਿਆਰਥੀਆਂ ਨੂੰ ਸਕਾਲਰਸਪਿ ਦਾ ਲਾਭ ਜਾਰੀ ਕੀਤਾ ਗਿਆ ਹੈ। ਬੋਰਡ ਵੱਲੋਂ ਸੈਸਨ 2018-19 ਅਤੇ 2019-20 ਲਈ ਫੀਸ ਮੁਆਫੀ ਜਾਂ ਸਕਾਲਰਸਪਿ ਅਧੀਨ ਆਉਂਦੇ ਕੁੱਲ 119 ਵਿਦਿਆਰਥੀਆਂ ਨੂੰ ਲੱਗਭੱਗ 25.81 ਲੱਖ ਰੁਪਏ ਦੀ ਰਾਸੀ ਦਾ ਲਾਭ ਦਿੱਤਾ ਗਿਆ ਹੈ।

    ਇਸ ਤੋਂ ਇਲਾਵਾ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਅਖਤਿਆਰੀ ਕੋਟੇ ਵਿਚੋਂ 04 ਜਰੂਰਤਮੰਦ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਦੀ ਛੋਟ ਦਿੱਤੀ ਗਈ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਹੈ ਕਿ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਡਿਪਲੋਮਾ ਇੰਨ ਇੰਜੀਨੀਅਰਿੰਗ ਅਤੇ ਫਾਰਮੇਸੀ ਕੋਰਸਾਂ ਵਿੱਚ ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਮੈਰਿਟ-ਕਮ-ਆਮਦਨ ਦੇ ਆਧਾਰ ‘ਤੇ ਵੱਖ-ਵੱਖ ਸਕੀਮਾਂ ਅਧੀਨ ਯੋਗ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਜਾਂ ਸਕਾਲਰਸਪਿ ਵਜੋਂ ਰੁਪਏ 12000/- ਪ੍ਰਤੀ ਸਾਲ ਸਕੀਮ ਤਹਿਤ ਲਾਭ ਦਿੱਤਾ ਜਾਂਦਾ ਹੈ।
    ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀ ਵਿੱਤੀ ਸੰਕਟ ਕਰਕੇ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿਣ।

    Previous articleਕੇਂਦਰੀ ਖੇਤੀ ਮੰਤਰੀ ਤੋਮਰ ਦਾ ਪੁਤਲਾ ਫੂਕਿਆ
    Next articleਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖੁਰਾਕ
    Editor-in-chief at Salam News Punjab

    LEAVE A REPLY

    Please enter your comment!
    Please enter your name here