spot_img
Homeਮਾਝਾਅੰਮ੍ਰਿਤਸਰਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ...

ਪੰਜਾਬ ਸਰਕਾਰ, ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਸਰਹੱਦੀ ਕਸਬੇ ਕਲਾਨੌਰ ਵਿਖੇ ਲੱਗਾ ਬਲਾਕ ਪੱਧਰੀ ਸਿਹਤ ਮੇਲਾ

ਕਲਾਨੌਰ (ਗੁਰਦਾਸਪੁਰ) , 18 ਅਪਰੈਲ   ( ਮੁਨੀਰਾ ਸਲਾਮ ਤਾਰੀ)ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਵਿਜੈ ਸਿੰਗਲਾ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ  ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿਖੇ ਬਲਾਕ ਪੱਧਰੀ ਸਿਹਤ ਮੇਲੇ ਦਾ ਰਸਮੀ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ

ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਿਹਤ ਮੇਲੇ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਭਾਰਤ ਭੂਸ਼ਣ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਪ੍ਰੋਗਰਾਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ  ਬਲਾਕ ਐਜੂਕੇਟਰ ਨਵੀਨ ਕਾਲੀਆ ਵੱਲੋੰ ਨਿਭਾਈ ਗਈ। ਇਸੇ ਤਰ੍ਹਾਂ ਕੱਲ 19 ਅਪਰੈਲ ਨੂੰ ਸੀਐਚਸੀ ਨੌਸ਼ਹਿਰਾ ਮੱਝਾ ਸਿੰਘ ਵਿਖੇ, 20 ਅਪਰੈਲ ਨੂੰ ਸੀਐਚਸੀ ਭਾਮ, 21 ਅਪਰੈਲ ਨੂੰ ਸੀਐਚਸੀ ਫਤਿਹਗੜ੍ਹ ਚੂੜੀਆਂ ਅਤੇ 22 ਅਪਰੈਲ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਸਿਹਤ ਮੇਲੇ ਲਗਾਏ ਜਾਣਗੇ

ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਕਰਵਾਏ ਗਏ ਸਿਹਤ ਮੇਲੇ ਦੌਰਾਨ ਬਲੱਡ ਡੋਨੇਸ਼ਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਲਗਭਗ 25 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪਾ ਕੇ ਮੁੱਖ ਮਹਿਮਾਨ ਸ੍ਰੀ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ 500 ਤੋਂ ਵੱਧ ਵਿਅਕਤੀਆਂ ਦੀ ਗੈਰ ਸੰਚਾਰੀ ਰੋਗਾਂ ਸਬੰਧੀ ਜਾਂਚ ਕੀਤੀ ਗਈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments