spot_img
Homeਮਾਝਾਅੰਮ੍ਰਿਤਸਰਸਰਕਾਰੀ ਹਾਈ ਸਕੂਲ ਕਾਹਲਵਾਂ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ।

ਸਰਕਾਰੀ ਹਾਈ ਸਕੂਲ ਕਾਹਲਵਾਂ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ।

ਕਾਦੀਆਂ 19 ਅਪ੍ਰੈਲ(ਮੁਨੀਰਾ ਸਲਾਮ ਤਾਰੀ)ਪੰਜਾਬ ਸਿਹਤ ਵਿਭਾਗ ਵੱਲੋਂ ਡਾਕਟਰ ਵਿਜੇ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਗੁਰਦਿਆਲ ਸਿੰਘ ਐਸ ਐਮ ਓ ਘੁਮਾਣ ਦੀ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਕਾਹਲਵਾਂ ਵੱਲੋਂ ਹਾਈ ਸਕੂਲ ਕਾਹਲਵਾਂ ਵਿਖੇ ਮਲੇਰੀਆ ਜਾਗਰੂਕਤਾ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਜਿਸ ਵਿਚ ਹਰਪਿੰਦਰ ਸਿੰਘ ਹੈਲਥ ਇੰਸਪੈਕਟਰ,ਕਲਦੀਪ ਸਿੰਘ ਹੈਲਥ ਵਰਕਰ ਕਾਹਲਵਾਂ ਨੇ ਸਾਂਝੇ ਤੌਰ ਤੇ ਸਕੂਲ ਦੇ ਬੱਚਿਆ ਨੂੰ ਮਲੇਰੀਏ ਬੁਖਾਰ ਦੇ ਲੱਛਣ ਅਤੇ ਇਲਾਜ਼ ਸੰਬੰਧੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਐਨੋਫਲੀਜ ਫੀਮੇਲ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਦੱਸਿਆ ਕਿ ਸਾਨੂੰ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ।ਬੁਖਾਰ ਦੇ ਲੱਛਣ ਜਿਵੇਂ ਕਿ ਕਾਬੇ ਨਾਲ ਬੁਖਾਰ ਚੜ੍ਹਣਾ,ਸਿਰ ਦਰਦ ਹੋਣਾ,ਉਲਟੀ ਆਉਣਾ,ਬੁਖਾਰ ਉੱਤਰਣ ਤੇ ਬਹੁਤ ਜ਼ਿਆਦਾ ਪਸੀਨਾ ਆਉਣਾ ਲੱਛਣ ਹਨ। ਉਹਨਾਂ ਨੇ ਦੱਸਿਆ ਕਿ ਇਸ ਦਾ ਸਰਕਾਰੀ ਹਸਪਤਾਲ ਵਿੱਚ ਇਸ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਇਸ ਕੈਂਪ ਵਿੱਚ ਮਨਜੀਤ ਰਾਜ,ਪ੍ਰਿਸੀਪਲ ਸਤਿੰਦਰ ਸਿੰਘ ਧਾਲੀਵਾਲ ਅਤੇ ਸਮੂਹ ਸਟਾਫ਼ ਹਾਜ਼ਰ ਸੀ।ਇਸ ਮੌਕੇ ਪ੍ਰਿਸੀਪਲ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments