spot_img
Homeਮਾਝਾਗੁਰਦਾਸਪੁਰਵਿਦਿਆਰਥੀਆਂ ਨੂੰ ਪੋਲੀਟੈਕਨਿਕ ਕਾਲਜਾਂ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ

ਵਿਦਿਆਰਥੀਆਂ ਨੂੰ ਪੋਲੀਟੈਕਨਿਕ ਕਾਲਜਾਂ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ

ਬਟਾਲਾ, 22 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਕੈਂਪ ਬਟਾਲਾ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਵੱਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸਕੂਲ ਦੇ ਪ੍ਰਿੰਸੀਪਲ ਤਜਿੰਦਰ ਕੌਰ ਦੀ ਅਗਵਾਈ ਅਤੇ ਕੈਰੀਅਰ ਗਾਈਡੈਂਸ ਕੋਰਡੀਨੇਟਰ ਅੰਮ੍ਰਿਤਪਾਲ ਕੌਰ ਅਤੇ ਰੇਨੂ ਬਾਲਾ ਦੀ ਦੇਖ ਰੇਖ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਕੈਮੀਕਲ ਵਿਭਾਗ ਦੇ ਇੰਚਾਰਜ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ, ਮੈਡਮ ਰੇਖਾ ਅਤੇ ਰੰਜੂ ਓਹਰੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਸ ਮੌਕੇ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ ਸਕੂਲ ਦੀ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਪੋਲੀਟੈਕਨੀਕਲ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪਿਛਲੇ ਸਾਲਾਂ ਵਿੱਚ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ। ਉਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।

ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70 ਫੀਸਦੀ ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80 ਫੀਸਦੀ, 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90 ਫੀਸਦੀ ਅਤੇ 90 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।

ਮੈਡਮ ਰੇਖਾ ਅਤੇ ਰੰਜੂ ਉਹਰੀ ਨੇ ਡਿਪਲੋਮਾ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਟੈਕਨੀਕਲ ਕੋਰਸਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ।

ਸੈਮੀਨਾਰ ਦੀ ਸਮਾਪਤੀ ਕਰਦਿਆਂ ਸਕੂਲ ਦੇ ਕੈਰੀਅਰ ਗਾਈਡੈਂਸ ਕੋਰਡੀਨੇਟਰ ਅੰਮ੍ਰਿਤਪਾਲ ਕੌਰ ਅਤੇ ਰੇਨੂ ਬਾਲਾ ਨੇ ਆਏ ਹੋਏ ਮਾਹਿਰਾਂ ਦਾ ਅਤੇ ਵਿਸ਼ੇਸ਼ ਤੌਰ ’ਤੇ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਅਜੇ ਕੁਮਾਰ ਅਰੋੜਾ ਜੀ ਦਾ ਧੰਨਵਾਦ ਕੀਤਾ। ਇਸ ਦੌਰਾਨ ਵਾਈਸ ਪ੍ਰਿੰਸੀਪਲ ਪਰਦੀਪ ਕੌਰ, ਮੈਡਮ ਪ੍ਰੋਮਿਤਾ ਅਤੇ ਮੈਡਮ ਰੇਨੂ ਬਾਲਾ ਦਾ ਵਿਸ਼ੇਸ਼ ਯੋਗਦਾਨ ਰਿਹਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments