spot_img
Homeਮਾਝਾਗੁਰਦਾਸਪੁਰਬਸਪਾ-ਅਕਾਲੀ ਦਲ ਗੱਠਜੋੜ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ: ਜ਼ਿਲ੍ਹਾ...

ਬਸਪਾ-ਅਕਾਲੀ ਦਲ ਗੱਠਜੋੜ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ: ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 21 ਜੂਨ (ਰਵੀ ਭਗਤ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਭਾਰੀ ਰਣਧੀਰ ਸਿੰਘ ਬੈਨੀਪਾਲ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਬਸਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰ ਕੇ ਸੱਤਾ ਤੇ ਕਾਬਜ਼ ਹੋਵੇਗਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ ਨੇ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦਲਿਤਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਦੇ ਹੱਕਾਂ ਦੀ ਗੱਲ ਨਾ ਕਰਦੇ ਹੋਏ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਹੈ ਪਰ ਹੁਣ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਕਾਂਗਰਸ ਦੇ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਲਿਤ ਸਮਾਜ ਨੂੰ ਇਕ ਪਲੇਟਫਾਰਮ ਤੇ ਇਕੱਤਰ ਕਰਕੇ ਕਾਂਗਰਸ ਦੀਆਂ ਦਲਿਤ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਕੇ ਸਾਹਿਬ ਸ੍ਰੀ ਕਾਂਸ਼ੀ ਰਾਮ ਤੇ ਭੈਣ ਕੁਮਾਰੀ ਮਾਇਆਵਤੀ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ।

RELATED ARTICLES
- Advertisment -spot_img

Most Popular

Recent Comments