spot_img
Homeਮਾਝਾਗੁਰਦਾਸਪੁਰਜਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ...

ਜਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

ਗੁਰਦਾਸਪੁਰ, 24 ਅਪ੍ਰੈਲ (ਮੁਨੀਰਾ ਸਲਾਮ ਤਾਰੀ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਕੁਲਦੀਪ ਸਿੰਘ, ਸੁਪਰਡੈਂਟ ਇਰੀਗੇਸ਼ਨ ਵਿਭਾਗ,ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ  ਰਵੀ ਕੁਮਾਰ ਪਟਵਾਰੀ, ਅਜੇ ਕੁਮਾਰ, ਬਲਬੀਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਅਦਬ ਮਸੀਹ, ਹਰਦੇਵ ਸਿੰਘ, ਹੀਰਾ ਸਿੰਘ, ਬਲਕਾਰ ਤੰਦ ਤੇ ਹਰਦੀਪ ਸਿੰਘ ਆਦਿ ਹਾਜਰ ਸਨ।  ਤੇ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਰਸ਼ਪਾਲ ਸਿੰਘ, ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਕੁਲਦੀਪ ਸਿੰਘ  ਨੇ ਕਿਹਾ ਕਿ ਡਿਪਟੀ ਕਮਿਸਨਰ ਗੁਰਦਾਸਪੁਰ ਦੇ ਯਤਨਾਂ ਸਦਕਾ ਸ਼ੁਰੂ ਕੀਤੀ ਗਈ ਵਿਸੇਸ ਬੱਸ ਯਾਤਰਾ ਰਾਹੀਂ ਲੋਕਾਂ ਨੂੰ  ਤੇ ਖਾਸਕਰਕੇ ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਬਾਰੇ ਬਹੁਤ ਵੱਡਮੁੱਲੀ ਜਾਣਕਾਰੀ ਮਿਲਦੀ ਹੈ। । ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਆਰੰਭੇ ਉਪਰਾਲੇ ਸ਼ਾਨਦਾਰ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
  ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ ਛੇਵੀਂ ਵਿਸ਼ੇਸ ਬੱਸ ਰਵਾਨਾ
ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਪੰਜਵੀ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਇਰੀਗੇਸ਼ਨ ਵਿਭਾਗ ਗੁਰਦਾਸਪੁਰ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ  ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਵਿਭਾਗ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments