spot_img
Homeਮਾਝਾਗੁਰਦਾਸਪੁਰਵਿਸ਼ਵ ਮਲੇਰੀਆ ਦਿਵਸ ਮੌਕੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾਗਰੂਕਤਾ ਕੈੰਪ

ਵਿਸ਼ਵ ਮਲੇਰੀਆ ਦਿਵਸ ਮੌਕੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾਗਰੂਕਤਾ ਕੈੰਪ

ਕਾਦੀਆ 25 ਅਪ੍ਰੈਲ (ਸਲਾਮ ਤਾਰੀ)

ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾਕਟਰ ਵਿਜੈ ਕੁਮਾਰ ਜੀ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਗੁਰਦਿਆਲ ਸਿੰਘ ਦੀ ਯੋਗ ਅਗੁਵਾਈ ਹੇਠ ਬਲਾਕ ਸੀ.ਐਚ.ਸੀ ਭਾਮ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ.ਈ.ਈ ਸੁਰਿੰਦਰ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਜਿਵੇ ਮਲੇਰੀਆ ਅਤੇ ਡੇਂਗੂ ਆਦਿ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਜਾਗਰੂਕਤਾ ਕੈੰਪ ਲਗਾਏ ਜਾਂਦੇ ਹਨ। ਹੈਲਥ ਇੰਸਪੈਕਟਰ ਕੁਲਜੀਤ ਸਿੰਘ ਅਤੇ ਹਰਪਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਮਲੇਰੀਆ ਵਰਗੀ ਘਾਤਕ ਬਿਮਾਰੀ ‘ਤੇ ਕਾਬੂ ਪਾਉਣ ਲਈ ਤੁਰੰਤ ਕਾਰਵਾਈ ਕਰਨਾ ਹੈ। ਭਾਰਤ ਵਿੱਚ ਵੀ ਹਜ਼ਾਰਾਂ ਲੋਕ ਹਰ ਸਾਲ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ, ਜਿਨ੍ਹਾਂ ਵਿੱਚੋਂ ਇੱਕ ਮਲੇਰੀਆ ਹੈ। ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਜੋ ਸੰਕਰਮਿਤ ਮੱਛਰਾਂ ਦੇ ਕੱਟਣ ਨਾਲ ਫੈਲਦੀ ਹੈ। ਮਾਦਾ ਐਨਾਫਿਲੀਜ਼ ਮੱਛਰ ਆਪਣੀ ਥੁੱਕ ਰਾਹੀਂ ਪਲਾਜ਼ਮੋਡੀਅਮ ਪਰਜੀਵੀ, ਜੋ ਮਲੇਰੀਆ ਦਾ ਕਾਰਨ ਬਣਦਾ ਹੈ, ਸੰਚਾਰਿਤ ਕਰਦਾ ਹੈ। ਹਾਲਾਂਕਿ ਇਸ ਬਿਮਾਰੀ ਦੀ ਰੋਕਥਾਮ ਅਤੇ ਇਲਾਜ ਦੋਵੇਂ ਸੰਭਵ ਹਨ। ਦੁਨੀਆ ਦੇ ਕਈ ਦੇਸ਼ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ। ਦੁਨੀਆ ਭਰ ਵਿੱਚ ਮਲੇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਵਿੱਚ ਹਰ ਸਾਲ ਕਮੀ ਆ ਰਹੀ ਹੈ। ਜਿਸਦਾ ਅਰਥ ਹੈ ਕਿ ਮਲੇਰੀਆ ਵਿਰੁੱਧ ਇਤਿਹਾਸਕ ਤਰੱਕੀ ਕੀਤੀ ਜਾ ਰਹੀ ਹੈ, ਲੱਖਾਂ ਜਾਨਾਂ ਬਚਾਈਆਂ ਜਾ ਰਹੀਆਂ ਹਨ। ਉਹਨਾਂ ਦਸਿਆ ਕਿ ਵਿਸ਼ਵ ਮਲੇਰੀਆ ਦਿਵਸ 2022 ਦਾ ਥੀਮ “ਮਲੇਰੀਆ ਦੇ ਬੋਝ ਨੂੰ ਘਟਾਉਣ ਅਤੇ ਜਾਨਾਂ ਬਚਾਉਣ ਲਈ ਨਵੀਨਤਾ ਦੀ ਵਰਤੋਂ ਕਰੋ” ਹੈ। ਇਸ ਸਾਲ ਦਾ ਵਿਸ਼ਵ ਮਲੇਰੀਆ ਦਿਵਸ ਵਿਸ਼ਵਵਿਆਪੀ ਖਾਤਮੇ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਵਿੱਚ ਨਵੀਨਤਾਵਾਂ ਦੀ ਮਹੱਤਵਪੂਰਨ ਭੂਮਿਕਾ ਵੱਲ ਧਿਆਨ ਖਿੱਚੇਗਾ। ਇਸ ਮੌਕੇ ਤੇ ਪਿੰਡ ਔਲਖ,ਰਾਜੋਆ, ਕਾਹਲਵਾਂ, ਹਰਪੁਰਾ, ਚੀਮਾ ਖੁੱਡੀ, ਭਰਥ, ਮਨੇਸ, ਚੌਦਰੀਵਾਲ ,ਸੈਰੋਵਾਲ,ਸ਼੍ਰੀਹਰਗੋਬਿੰਦਪੁਰ, ਢਾਪਈ ਆਦਿ ਵਿਖੇ ਜਾਗਰੂਕਤਾ ਕੈੰਪ ਲਗਾਏ ਗਏ। ਇਹਨਾਂ ਜਾਗਰੂਕਤਾ ਕੈੰਪ ਦੌਰਾਨ ਸਿਹਤ ਕਰਮੀਆਂ ਨੇ ਦੱਸਿਆ ਕਿ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ’ਤੇ ਨੇੜਲੇ ਸਿਹਤ ਕੇਂਦਰ ’ਤੇ ਪਹੁੰਚ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ,ਇਸ ਮੌਕੇ ਤੇ ਡਾਕਟਰ ਮੋਹਪ੍ਰੀਤ ਸਿੰਘ, ਹੈਲਥ ਇੰਸਪੈਕਟਰ ਹਰਪਿੰਦਰ ਸਿੰਘ,ਹੈਲਥ ਇੰਸਪੈਕਟਰ ਕੁਲਜੀਤ ਸਿੰਘ, ਹੈਲਥ ਇੰਸਪੈਕਟਰ ਮਕਨਿੰਦਰ ਸਿੰਘ, ਹੈਲਥ ਵਰਕਰ ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਵੰਤ ਸਿੰਘ, ਅਮਰਿੰਦਰ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ ਅਤੇ ਹੋਰ ਸਿਹਤ ਸਟਾਫ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments