spot_img
Homeਮਾਝਾਗੁਰਦਾਸਪੁਰਕੋਵਿਡ ਕਾਰਨ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ...

ਕੋਵਿਡ ਕਾਰਨ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ – ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ, 25 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਕੋਵਿਡ-19 ਦੇ ਕਾਰਨ ਆਰਥਿਕ ਮੰਦੀ ਨਾਲ ਜੂਝ ਰਹੇ ਸੂਬੇ ਦੇ ਟਰਾਂਸਪੋਰਟਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਟਰਾਂਸਪੋਰਟਰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਤੋਂ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਪੰਜਾਬ ਸਰਕਾਰ ਦਾ ਇਹ ਫੈਸਲਾ ਟਰਾਂਸਪੋਰਟਰਾਂ ਲਈ ਸੰਜੀਵਨੀ ਦਾ ਕੰਮ ਕਰੇਗਾ ਅਤੇ ਉਨ੍ਹਾਂ ਦੀ ਆਰਥਿਕਤਾ ਦੀ ਗੱਡੀ ਮੁੜ ਲੀਹੇ ਚੜ ਸਕੇਗੀ।

ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਧੰਨਵਾਦ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਟਰਾਂਸਪੋਰਟਰ ਭਾਈਚਾਰੇ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋੜ ਸਮੇਂ ਅਸੀਂ ਟਰਾਂਸਪੋਰਟਰਾਂ ਦੇ ਨਾਲ ਹਮੇਸ਼ਾ ਖੜੇ ਰਹਾਂਗੇ ਕਿਉਂਕਿ ਇਹ ਸੈਕਟਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਟਰਾਂਸਪੋਰਟਰਾਂ ਲਈ ਬਹੁਤ ਸਹਾਈ ਸਿੱਧ ਹੋਵੇਗਾ, ਜੋ ਕੋਵਿਡ ਮਹਾਂਮਾਰੀ ਕਾਰਨ ਆਪਣਾ ਮੋਟਰ ਟੈਕਸ ਜਮ੍ਹਾਂ ਨਹੀਂ ਕਰਵਾ ਸਕੇ ਅਤੇ ਹੁਣ ਉਹ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਦੇ ਆਪਣੇ ਬਕਾਏ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਹੀ ਫੈਸਲੇ ਲਏ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments