spot_img
Homeਮਾਝਾਗੁਰਦਾਸਪੁਰਮੁੱਖ ਮੰਤਰੀ ਵਜੀਫਾ ਸਕੀਮ ਦੀ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ...

ਮੁੱਖ ਮੰਤਰੀ ਵਜੀਫਾ ਸਕੀਮ ਦੀ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਲਗਾਇਆ ਗਿਆ ਸੈਮੀਨਾਰ

ਬਟਾਲਾ, 27 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਵਜੀਫਾ ਸਕੀਮ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਇੰਜ: ਅਜੇ ਕੁਮਾਰ ਅਰੋੜਾ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਪ੍ਰਿੰਸੀਪਲ ਜਤਿੰਦਰ ਮਹਾਜਨ ਦੀ ਯੋਗ ਅਗਵਾਈ ਅਤੇ ਲੈਕਚਰਾਰ ਅਰੁਨ ਕੁਮਾਰ ਅਤੇ ਵੀਨਾ ਰਾਣੀ ਦੀ ਦੇਖ ਰੇਖ ਹੇਠ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਤੋਂ ਪਲੇਸਮੈਂਟ ਅਫਸਰ ਜਸਬੀਰ ਸਿੰਘ, ਮੈੇਡਮ ਰੇਖਾ ਅਤੇ ਜਸਪ੍ਰੀਤ ਕੌਰ ਵਿਸ਼ੇਸ਼ ਤੌਰ `ਤੇ ਪਹੁੰਚੇ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ ਜਸਬੀਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ। ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਲਾਗੂ ਮੁੱਖ ਮੰਤਰੀ ਵਜੀਫਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਬਹੁਤਕਨੀਕੀ ਕਾਲਜਾਂ ਦੀਆਂ ਫੀਸਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ ਫੀਸਦੀ ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80 ਫੀਸਦੀ, 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90 ਫੀਸਦੀ ਅਤੇ 90 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।

ਇਸ ਦੌਰਾਨ ਜਸਬੀਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਆਪਣੇ ਪਸੰਦੀਦਾ ਖੇਤਰ ਦੀ ਚੋਣ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਮੰਗ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।

ਸੈਮੀਨਾਰ ਦੀ ਸਮਾਪਤੀ ਤੇ ਮੈਡਮ ਵੀਨਾ ਰਾਣੀ ਨੇ ਆਏ ਹੋਏ ਮਾਹਰਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਅੱਗੇ ਵੀ ਇਸ ਤਰਾਂ ਦੇ ਸੈਮੀਨਾਰ ਲਗਵਾਏ ਜਾਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਮਹਾਜਨ, ਲੈਕਚਰਾਰ ਅਰੁਨ ਕੁਮਾਰ, ਮੈਡਮ ਵੀਨਾ ਰਾਣੀ, ਸਤਵਿੰਦਰ ਬਾਲਾ, ਪਰਮਜੀਤ ਕੌਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments