ਕੌਮੀ ਲੋਕ ਅਦਾਲਤ 10 ਜੁਲਾਈ ਨੂੰ ਲੱਗੇਗੀ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

0
269

ਗੁਰਦਾਸਪੁਰ, 21 ਜੂਨ  ( ਸਲਾਮ ਤਾਰੀ ) ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ 10 ਜੁਲਾਈ 2021 ਨੂੰ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।                           

                                 ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋ ਵੱਧ ਲੋਕ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ।  ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ

Previous articleਜ਼ਿੰਦਗੀ ਵਿਚ ਅਸਫਲਤਾ ਤੋਂ ਕਦੇ ਨਾ ਘਬਰਾਓ ਅਤੇ ਮਿਹਨਤ, ਦ੍ਰਿੜਤਾ ਤੇ ਲਗਨ ਨਾਲ ਅੱਗੇ ਵਧੋ
Next articleਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਬੀ.ਸੀ.ਏ ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ
Editor-in-chief at Salam News Punjab

LEAVE A REPLY

Please enter your comment!
Please enter your name here