spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਦੇ ਯਤਨਾ ਸਦਕਾ ਡੇਰਾ ਰੋਡ ਰੇਲਵੇ ਪੁੱਲ ਦੇ ਥੱਲੇ...

ਵਿਧਾਇਕ ਸ਼ੈਰੀ ਕਲਸੀ ਦੇ ਯਤਨਾ ਸਦਕਾ ਡੇਰਾ ਰੋਡ ਰੇਲਵੇ ਪੁੱਲ ਦੇ ਥੱਲੇ ਦੁਕਾਨਦਾਰਾਂ, ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ

ਬਟਾਲਾ, 29 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਦੇ ਯਤਨਾ ਸਦਕਾ ਸਥਾਨਕ ਡੇਰਾ ਰੋਡ ਰੇਲਵੇ ਪੁੱਲ ਦੇ ਥੱਲੇ ਦੋਵਾਂ ਪਾਸਿਆਂ ਦੀਆਂ ਸੜਕਾਂ ਦੇ ਦੁਕਾਨਦਾਰਾਂ, ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ। ਵਿਧਾਇਕ ਸ਼ੈਰੀ ਕਲਸੀ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਬਟਾਲਾ ਵੱਲੋਂ ਪੁੱਲ ਦੇ ਹੇਠਾਂ ਦੋਵੇਂ ਪਾਸੇ ਸਰਵਿਸ ਲੇਨ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੜਕ ਦੀ ਮੁਰੰਮਤ ’ਤੇ 42.85 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਡੇਰਾ ਬਾਬਾ ਨਾਨਕ ਰੋਡ ’ਤੇ ਬਣੇ ਰੇਲਵੇ ਪੁੱਲ ਦੇ ਹੇਠਾਂ ਫਾਟਕ ਦੇ ਦੋਵੇਂ ਪਾਸੇ ਜੋ ਸੜਕਾਂ ਹਨ ਉਨ੍ਹਾਂ ਦੀ ਹਾਲਤ ਏਨੀ ਕੁ ਤਰਸਯੋਗ ਸੀ ਕਿ ਲੋਕਾਂ ਦਾ ਲੰਘਣਾਂ ਮੁਹਾਲ ਹੋਇਆ ਪਿਆ ਸੀ। ਇਸ ਰੋਡ ਦੇ ਦੁਕਾਨਦਾਰ ਅਤੇ ਸਥਾਨਕ ਨਿਵਾਸੀ ਲੰਮੇ ਸਮੇਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕਰ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਇਸ ਜਾਇਜ ਮੰਗ ਨੂੰ ਵੀ ਜਾਣਬੁੱਝ ਕੇ ਪੂਰਾ ਨਹੀਂ ਕੀਤਾ ਸੀ। ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਇਸ ਮੁਸ਼ਕਲ ਤੋਂ ਭਲੀਭਾਂਤ ਜਾਣੂ ਸਨ ਅਤੇ ਉਨ੍ਹਾਂ ਨੇ ਨਗਰ ਨਿਗਮ ਨੂੰ ਫੌਰੀ ਤੌਰ ’ਤੇ ਇਹ ਸੜਕ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਬੀਤੀ ਸ਼ਾਮ ਇਸ ਸੜਕ ਦੀ ਮੁਰੰਮਤ ਸ਼ੁਰੂ ਹੋ ਗਈ ਹੈ ਅਤੇ ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਕੰਮ ਮੁਕੰਮਲ ਹੋ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਪਾਉਣ ਦਾ ਕੰਮ 80 ਫੀਸਦੀ ਤੋਂ ਜਿਆਦਾ ਮੁਕੰਮਲ ਹੋ ਗਿਆ ਹੈ ਅਤੇ ਜਿਨ੍ਹਾਂ ਸੜਕਾਂ ਤੇ ਗਲੀਆਂ ਵਿੱਚ ਸੀਵਰੇਜ ਪੈ ਗਿਆ ਹੈ ਜਲਦੀ ਹੀ ਓਥੇ ਨਵੀਆਂ ਸੜਕਾਂ ਤੇ ਗਲੀਆਂ ਬਣਾ ਦਿੱਤੀਆਂ ਜਾਣਗੀਆਂ।

ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਐੱਮ.ਸੀ. ਸਰਦੂਲ ਸਿੰਘ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਐੱਮ.ਸੀ. ਰਾਜੇਸ਼ ਤੁਲੀ, ਯਸਪਾਲ ਚੌਹਾਨ, ਗੁਰਪ੍ਰੀਤ ਸਿੰਘ, ਮਾਣਕ ਮਹਿਤਾ, ਉਪਦੇਸ਼ ਕੁਮਾਰ ਸਮੇਤ ਸ਼ਹਿਰ ਦੇ ਹੋਰ ਮੋਹਤਬਰ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments