ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਬੀ.ਸੀ.ਏ ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ

0
357

ਕਾਦੀਆਂ, 21 ਜੂਨ ( ਸਲਾਮ ਤਾਰੀ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨ ਕੀਤੇ ਬੀ.ਸੀ.ਏ ਸਮੈਸਟਰ ਤੀਜੇ ਦੇ ਨਤੀਜੇ ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਬੀ.ਸੀ.ਏ ਸਮੈਸਟਰ ਤੀਜੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ।  ਇਸ ਸ਼ਾਨਦਾਰ ਨਤੀਜੇ ਬਾਰੇ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋਫੈਸਰ ਹਰਕੰਵਲ ਸਿੰਘ ਬਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀ.ਸੀ.ਏ ਸਮੈਸਟਰ ਤੀਜੇ ਦੇ ਵਿਦਿਆਰਥੀ ਮੁਹੰਮਦ ਜ਼ੀਸ਼ਾਨ ਨੇ 69% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਰਮਨੀਤ ਕੌਰ ਨੇ 68.33% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਨਸ਼ਰਾ ਸੁਲਤਾਨ ਨੇ  64.33% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਤੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵੱਲੋਂ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਹਰਕੰਵਲ ਸਿੰਘ ਬਲ, ਪ੍ਰੋ. ਸਤਵਿੰਦਰ ਸਿੰਘ ਕਾਹਲੋਂ,  ਪ੍ਰੋ. ਕੌਸ਼ਲ ਕੁਮਾਰ, ਡਾ. ਮਮਤਾ ਸ਼ਰਮਾ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਜਸਪਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ

Previous articleਕੌਮੀ ਲੋਕ ਅਦਾਲਤ 10 ਜੁਲਾਈ ਨੂੰ ਲੱਗੇਗੀ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
Next articleसरकारी सीनियर सैकेंडरी स्कूल बहादरपुर रजोआ में धूमधाम से मनाया गया अंतरराष्ट्रीय योग दिवस
Editor-in-chief at Salam News Punjab

LEAVE A REPLY

Please enter your comment!
Please enter your name here