spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ...

ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ : ਐਡਵੋਕੇਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ (ਮੁਨੀਰਾ ਸਲਾਮ ਤਾਰੀ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਦੀ ਯੋਜਨਾ ਬਾਰੇ ਦੱਸਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ ’ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖੀ ਸਖਸ਼ੀਅਤ ਨੂੰ ਉਭਾਰਨ ਵਿੱਚ ਸਭ ਤੋਂ ਅਹਿਮ ਹੁੰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਹੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments