spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਦੀ ਭਰਤੀ ਕਰੇਗੀ...

ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਦੀ ਭਰਤੀ ਕਰੇਗੀ – ਵਿਧਾਇਕ ਅਮਰਪਾਲ ਸਿੰਘ

ਬਟਾਲਾ, 4 ਮਈ ( ਸਲਾਮ ਤਾਰੀ) – ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਦਾ ਇਹ ਫੈਸਲਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸੇਵਾ ਕਰਨ ਦਾ ਬੇਹਤਰੀਨ ਮੌਕਾ ਦੇਵੇਗਾ।

ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਰਾਜ ਸਰਕਾਰ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments