spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਵਲੋਂ "ਲੂ" ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ

ਸਿਹਤ ਵਿਭਾਗ ਵਲੋਂ “ਲੂ” ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ

ਗੁਰਦਾਸਪੁਰ, 6 ਮਈ   ( ਸਲਾਮ ਤਾਰੀ)  ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਵਲੋਂ “ਲੂ” ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਪਿਛਲੇ ਮਹੀਨੇ ਸਾਰੀਆਂ ਸਟੇਟਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਸੀ ਜਿਸ ‘ਚ ਇਹ ਖਦਸ਼ਾ ਜਤਾਇਆ ਗਿਆ ਸੀ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਗਰਮੀ ਜ਼ਿਆਦਾ ਪਵੇਗੀ ਜਿਸ ਦੇ ਮੱਦੇਨਜ਼ਰ ਇਕ ਅੈਡਵਾਇਜਰੀ ਜਾਰੀ ਕੀਤੀ ਗਈ ਹੈ

ਐਡਵਾਇਜਰੀ ਦੀਆਂ ਹਦਾਇਤਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਸਬੰਧੀ ਗੱਲ ਕਰਦਿਆਂ ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਦੱਸਿਆ ਕਿ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਪੀਣ ਦੇ ਪਾਣੀ ਦਾ ਪ੍ਰਬੰਧ ਰੱਖਿਆ ਜਾਵੇ, ਹਸਪਤਾਲ ਵਿਚ ਪੱਖੇ, ਕੂਲਰ ਆਦਿ ਚਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ

ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਗਰਮੀਆਂ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਨਾਲ ਹਸਪਤਾਲਾਂ ਵਿਚ ਓ.ਆਰ.ਐਸ ਅਤੇ ਹੋਰ ਲੋੜੀਂਦੀਆਂ ਦਵਾਈਆਂ ਆਦਿ ਦੀ ਸੁਵਿਧਾ ਉਪਲੱਬਧ ਹੋਣੀ ਚਾਹੀਦੀ ਹੈ ਤਾਂ ਕਿ ਲੋੜ ਪੈਣ ‘ਤੇ ਮਰੀਜ਼ਾਂ ਨੂੰ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਆਮ ਮਨੁੱਖੀ ਸਰੀਰ ਦਾ ਤਾਪਮਾਨ 36.4*C ਤੋ 37.2*C ਵਿਚਕਾਰ ਹੁੰਦਾ ਹੈ। ਉੱਚ ਬਾਹਰੀ ਅਤੇ ਅੰਦਰਲੇ ਤਾਪਮਾਨ ਦੇ ਸੰਪਰਕ ਵਿਚ ਆਉਣ ਨਾਲ ਅਸੀਂ ਬਿਮਾਰੀ ਹੋ ਸਕਦੇ ਹਾਂ

ਉਨ੍ਹਾਂ ਸਾਰੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਓਪੀਡੀ ‘ਚ ਆਉਣ ਵਾਲੇ ਮਰੀਜ਼ਾਂ ਨੂੰ ਦੱਸਿਆ ਜਾਵੇ ਕਿ ਉਹ ਕੋਸ਼ਿਸ਼ ਕਰੋ ਕਿ ਦੁਪਹਿਰ ਦੇ 12 ਤੋ 3 ਦੇ ਦਰਮਿਆਨ ਘਰੋਂ ਬਾਹਰ ਨਾ ਨਿਕਲਿਆ ਜਾਵੇ। ਜੇਕਰ ਕਿਸੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਜਾਣਾ ਵੀ ਪੈਦਾ ਹੈ ਤਾਂ ਸਿਰ ਢੱਕ ਕੇ ਅਤੇ ਪਾਣੀ ਪੀ ਕੇ ਜਾਇਆ ਜਾਵੇ ਤੇ ਨਾਲ ਪਾਣੀ ਦੀ ਬੌਤਲ ਵੀ ਲੈ ਕੇ ਜਾਈਂ ਜਾਵੇ। ਹਰ 20 ਮਿੰਟ ਬਾਅਦ ਪਾਣੀ ਪੀਂਦੇ ਰਹੋ। ਪਾਣੀ, ਨਿੰਬੂ ਪਾਣੀ, ਲੱਸੀ ਅਤੇ ਹੋਰ ਤਰਲ ਪਦਾਰਥਾਂ ਦੀ ਵਰਤੋਂ ਕਰਦੇ ਰਹੋ‌। ਮੌਸਮੀ ਫਲਾਂ ਅਤੇ ਸਬਜ਼ੀਆਂ ਨੂੰ ਆਪਣੀ ਡਾਇਟ ਵਿਚ ਸ਼ਾਮਿਲ ਕਰੋ

ਉਨ੍ਹਾਂ ਵਿਸ਼ੇਸ਼ ਤੌਰ ‘ਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਬਜ਼ੁਰਗਾਂ ਤੇ ਬੱਚਿਆਂ ਦਾ ਗਰਮੀਆਂ ਦੇ ਦਿਨਾਂ ਵਿੱਚ “ਲੂ” ਲੱਗਣ ਦੇ ਜ਼ਿਆਦਾ ਚਾਂਸ ਹੁੰਦੇ ਹਨ ਇਸ ਲਈ ਇਨ੍ਹਾਂ ਦਾ ਖਾਸ ਧਿਆਨ ਰੱਖਿਆ ਜਾਵੇ

ਲੂ” ਲੱਗਣ ਦੇ ਲੱਛਣਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਲੂ ਲੱਗਣ ‘ਤੇ ਅੱਖਾਂ ਅੱਗੇ ਹਨੇਰਾ ਆਉਂਦਾ, ਪੱਠਿਆਂ ‘ਚ ਤੇਜ਼ ਦਰਦ ਹੁੰਦਾ, ਬੈਚੇਨੀ ਤੇ ਘਬਰਾਹਟ ਦਾ ਹੋਣਾ, ਸਾਹ ਫੁੱਲਣਾ ਜਾ ਦਿਲ ਦੀ ਧੜਕਣ ਤੇਜ਼ ਹੋਣਾ, ਮਾਸਪੇਸ਼ੀਆਂ ਵਿਚ ਜਕੜਨ ਤੇ ਕਮਜ਼ੋਰੀ ਮਹਿਸੂਸ ਅਤੇ ਸਰੀਰ ਵਿੱਚ ਪਾਣੀ ਦੀ ਕਮੀਂ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ। ਇਸ ਤਰ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments