spot_img
Homeਮਾਝਾਗੁਰਦਾਸਪੁਰਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ...

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ

ਬਟਾਲਾ, 6 ਮਈ (ਮੁਨੀਰਾ ਸਲਾਮ ਤਾਰੀ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299 ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿਖੇ ਬੀਤੀ ਸ਼ਾਮ ਮਨਾਇਆ ਗਿਆ। ਇਹ ਸਮਾਗਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਪ੍ਰਬੰਧਕ ਕਮੇਟੀ ਅਤੇ ਰਾਮਗੜ੍ਹੀਆ ਫਾਊਂਡੇਸ਼ਨ ਬਟਾਲਾ ਵੱਲੋਂ ਸਾਂਝੇ ਤੌਰ ਤੇ ਕਰਵਾਇਆ ਗਿਆ ਸੀ।

ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਪੰਥ ਦੇ ਮਹਾਨ ਕੀਰਤਨੀਏ ਡਾਕਟਰ ਗੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ,  ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਉਪਰੰਤ ਦਮਦਮੀ ਟਕਸਾਲ ਦੇ ਭਾਈ ਪਰਵਿੰਦਰਪਾਲ ਸਿੰਘ ਬੁੱਟਰ ਵੱਲੋਂ  ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਿਰਤਾਂਤ ਨੂੰ ਵਿਸਥਾਰਪੂਰਵਕ ਸੰਗਤਾਂ ਸਾਹਮਣੇ ਰੱਖਿਆ ਗਿਆ। ਭਾਈ ਬੁੱਟਰ ਨੇ ਕਿਹਾ ਕਿ ਰਾਮਗੜੀਆ ਮਿਸਲ  ਦੇ ਮੁੱਖੀ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਾਮਗੜ੍ਹੀਆ ਨੇ ਸਿੱਖ ਕੌਮ ਦੀ ਚਡ਼੍ਹਦੀਕਲਾ ਲਈ ਵੱਡੇ ਪੱਧਰ ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਸਲਾਂ ਦੇ ਆਪਸੀ ਏਕਤਾ ਲਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਵੱਡਾ ਰੋਲ ਨਿਭਾਇਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਦਿੱਲੀ ਫ਼ਤਿਹ ਕਰਕੇ ਦਿੱਲੀ ਤਖ਼ਤ ਦੀ ਸਿੱਲ ਸ੍ਰੀ ਦਰਬਾਰ ਸਾਹਿਬ ਵਿਖੇ ਲਿਆ ਕੇ ਸਥਾਪਤ ਕੀਤੀ ਹੈ ,ਜੋ ਮਹਾਰਾਜਾ ਰਾਮਗੜ੍ਹੀਆ ਦੀ ਬਹਾਦਰੀ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ  ਅਜਿਹੇ ਮਹਾਨ ਸੂਰਬੀਰ ਯੋਧਿਆਂ ਦੇ ਜਨਮ ਦਿਨ ਮਨਾਉਣੇ ਸਾਡੇ ਲਈ ਵੱਡੇ ਭਾਗ ਹਨ ।ਸਮਾਗਮ ਡੀਪੀਆਰਓ ਬਟਾਲਾ ਇੰਦਰਜੀਤ ਸਿੰਘ ਬਾਜਵਾ ਨੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਸਬੰਧੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸਮਾਗਮ ਦੌਰਾਨ ਸਟੇਜ ਦੀ ਸੇਵਾ ਗਿਆਨੀ ਹਰਬੰਸ ਸਿੰਘ ਹੰਸਪਾਲ ਵੱਲੋਂ ਨਿਭਾਈ ਗਈ। ਅੰਤ ਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਚ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਮਾਤਾ ਬਲਬੀਰ ਕੌਰ, ਵਿਧਾਇਕ ਦੇ ਭਰਾਤਾ ਅੰਮ੍ਰਿਤਪਾਲ ਸਿੰਘ ਕਲਸੀ, ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ, ਮਨਜਿੰਦਰ ਸਿੰਘ ਬੱਲ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ, ਰਾਮਗਡ਼੍ਹੀਆ ਫਾਊਂਡੇਸ਼ਨ ਦੇ ਗੁਰਦਰਸ਼ਨ ਸਿੰਘ ਖਾਲਸਾ, ਅਮਰੀਕ ਸਿੰਘ ਮਠਾਰੂ, ਗੁਰਪ੍ਰੀਤ ਸਿੰਘ ਰਾਜੂ, ਰਣਧੀਰ ਸਿੰਘ ਸਾਬਕਾ ਕੌਂਸਲਰ, ਕੁਲਵੰਤ ਸਿੰਘ ਸਾਬਕਾ ਕੌਂਸਲਰ, ਸੁਖਦੇਵ ਸਿੰਘ ਬਾਜਵਾ ਕੌਂਸਲਰ, ਹਰਵਿੰਦਰਪਾਲ ਸਿੰਘ ਕਲਸੀ ਸਾਬਕਾ ਕੌਂਸਲਰ, ਰਾਜਿੰਦਰ ਸਿੰਘ ਸਰਪੰਚ, ਡਾ. ਰਵਿੰਦਰ ਸਿੰਘ ਮਠਾਰੂ, ਪ੍ਰੋਫੈਸਰ ਜਸਬੀਰ ਸਿੰਘ, ਰਣਧੀਰ ਸਿੰਘ ਰਾਣਾ, ਵੀਰਮ ਸਿੰਘ ਵੋਹਰਾ, ਭੁਪਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਿਲੈਕਟ ਵਾਲੇ, ਦਲੀਪ ਸਿੰਘ ਧੰਜਲ, ਕੰਵਲਜੀਤ ਸਿੰਘ ਮਠਾਰੂ, ਗੁਰਸ਼ਰਨ ਸਿੰਘ, ਤਰਜਿੰਦਰ ਸਿੰਘ, ਮਨਜੀਤ ਸਿੰਘ, ਰਜਿੰਦਰਪਾਲ ਸਿੰਘ ਮਠਾਰੂ, ਮਨਦੀਪ ਸਿੰਘ, ਪਰਮਿੰਦਰ ਸਿੰਘ, ਰਜਿੰਦਰਾ ਵਾਲੇ, ਦਵਿੰਦਰ ਸਿੰਘ ਕਾਲਾ ਰਜਿੰਦਰਾ ਫਾਊਂਡਰੀ ਵਾਲੇ, ਮਨੋਹਰ ਸਿੰਘ ਮਠਾਰੂ, ਹਰਬੰਸ ਸਿੰਘ, ਹਰਜੀਤ ਸਿੰਘ ਸੋਖੀ, ਹਰਜੀਤ ਸਿੰਘ ਲੰਬੀ ਗਲੀ,  ਤਰਨਜੀਤ ਸਿੰਘ ਗੋਲਡਨ, ਕੁਲਵਿੰਦਰ ਸਿੰਘ, ਤਲਵਿੰਦਰ ਸਿੰਘ, ਹਰਪ੍ਰੀਤ ਸਿੰਘ ਸੱਗੂ, ਮਨਜੀਤ ਸਿੰਘ,  ਬਲਜੀਤ ਸਿੰਘ, ਹਰਜੀਤ ਸਿੰਘ, ਹਰਬਖਸ਼ ਸਿੰਘ ਸਿਵਲ ਡਿਫੈਂਸ,ਗੁਰਮੁਖ ਸਿੰਘ ਰੰਗੀਲਪੁਰ ਆਦਿ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ ।ਸਮਾਗਮ ਦੌਰਾਨ ਲੰਗਰਾਂ ਦੀ ਸੇਵਾ ਬਾਬਾ ਸੁਰਿੰਦਰ ਸਿੰਘ ਅੱਚਲ ਸਾਹਿਬ  ਵਲੋਂ ਕੀਤੀ ਗਈ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments