spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਨੇ ਸਕੂਲ ਬੱਸ ਹਾਦਸੇ ’ਚ ਜ਼ਖਮੀ ਹੋਏ ਬੱਚਿਆਂ ਦਾ...

ਵਿਧਾਇਕ ਸ਼ੈਰੀ ਕਲਸੀ ਨੇ ਸਕੂਲ ਬੱਸ ਹਾਦਸੇ ’ਚ ਜ਼ਖਮੀ ਹੋਏ ਬੱਚਿਆਂ ਦਾ ਹਾਲ ਜਾਣਿਆ

ਬਟਾਲਾ, 6 ਮਈ (ਸਲਾਮ ਤਾਰੀ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਅੱਜ ਸਥਾਨਕ ਮਰਵਾਹਾ ਹਸਪਤਾਲ ਵਿੱਚ ਪਹੁੰਚ ਕੇ ਬੀਤੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ਦਾ ਹਾਲ ਜਾਣਿਆ। ਇਸ ਘਟਨਾ ’ਤੇ ਦੁੱਖ ਤੇ ਚਿੰਤਾ ਜ਼ਾਹਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੇ ਜਿੰਮੇਵਾਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅੱਗੇ ਤੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੱਧਰ ’ਤੇ ਕੋਈ ਕੁਤਾਹੀ ਜਾਂ ਅਣਗਿਹਲੀ ਨਾ ਹੋਵੇ। ਵਿਧਾਇਕ ਸ਼ੈਰੀ ਕਲਸੀ ਨੇ ਅਰਦਾਸ ਕੀਤੀ ਕਿ ਸਾਰੇ ਬੱਚੇ ਤੰਦਰੁਸਤ ਹੋ ਕੇ ਜਲਦੀ ਆਪਣੇ ਘਰਾਂ ਨੂੰ ਜਾਣ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਾਦਸੇ ਦਾ ਪਤਾ ਲੱਗਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਗੱਲ ਕਰਕੇ ਸਾਰੇ ਜ਼ਖਮੀ ਬੱਚਿਆਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦਾ ਸ਼ੁਕਰ ਹੈ ਕਿ ਇਸ ਵੱਡੇ ਹਾਦਸੇ ਵਿੱਚ ਵੀ ਪ੍ਰਮਾਤਮਾ ਨੇ ਹੱਥ ਦੇ ਕੇ ਬੱਚਿਆਂ ਦੀ ਰਾਖੀ ਕੀਤੀ ਹੈ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅੱਗ ਲੱਗਣ ਨਾਲ ਜਿਥੇ ਧਰਤੀ ਤੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਓਥੇ ਅਜਿਹੇ ਦੁਖਦਾਇਕ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਖੇਤਾਂ ਵਿੱਚ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments