spot_img
Homeਮਾਝਾਗੁਰਦਾਸਪੁਰਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਸਾਂਝ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ

ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਸਾਂਝ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ

ਬਟਾਲਾ, 6 ਮਈ (ਸਲਾਮ ਤਾਰੀ) – ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਸਾਂਝ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲੈਣ ਲਈ ਐੱਸ.ਪੀ. ਹੈੱਡਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਾਂਝ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀ.ਐੱਸ.ਪੀ. ਹਰਿੰਦਰ ਸਿੰਘ ਗਿੱਲ, ਸਾਂਝ ਕੇਂਦਰ ਬਟਾਲਾ ਦੇ ਇੰਚਾਰਜ ਸੁਖਪਾਲ ਸਿੰਘ, ਕਮੇਟੀ ਮੈਂਬਰ ਗੁਰਬਖਸ਼ ਸਿੰਘ, ਜਗੀਰ ਸਿੰਘ, ਐਡਵੋਕੇਟ ਰਜਿੰਦਰ ਸਿੰਘ, ਸਵਰਨ ਸਿੰਘ, ਮਾਸਟਰ ਰਤਨ ਲਾਲ, ਕੁਲਵੰਤ ਸਿੰਘ ਐੱਮ.ਸੀ ਅਤੇ ਕਰਤਾਰ ਸਿੰਘ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਐੱਸ.ਪੀ. ਹੈੱਡਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਸਾਂਝ ਕੇਂਦਰਾਂ ਜਰੀਏ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਾਂਝ ਕੇਂਦਰ ਦਾ ਸਟਾਫ਼ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸਾਂਝ ਕੇਂਦਰਾਂ ਰਾਹੀਂ 44 ਵੱਖ-ਵੱਖ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਪੀ.ਸੀ.ਸੀ, ਪਾਸਪੋਰਟ ਇੰਨਕੁਆਰੀ, ਵਿਦੇਸ਼ ਤੇ ਸਰਵਿਸ ਇੰਨਕੁਆਰੀ, ਅਸਲਾ ਲਾਇਸੰਸ ਇਨਕੁਆਰੀ, ਐੱਫ.ਆਈ.ਆਰ ਦੀ ਕਾਪੀ, ਐੱਨ.ਓ.ਸੀ. ਮੇਲਾ ਆਦਿ, ਨੌਂਕਰਾਂ ਦੀ ਵੈਰੀਫਿਕੇਸ਼ਨ ਆਦਿ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਰੀਆਂ 44 ਸੇਵਾਵਾਂ ਲਈ ਪੰਜਾਬ ਸਰਕਾਰ ਵੱਲੋਂ ਸਮਾਂ ਨਿਰਧਾਰਤ ਕੀਤਾ ਗਿਆ ਹੈ ਅਤੇ ਸਾਂਝ ਕੇਂਦਰਾਂ ਵੱਲੋਂ ਇਸ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਸੇਵਾਵਾਂ ਦੇ ਦਿੱਤੀਆਂ ਜਾਂਦੀਆਂ ਹਨ। ਐੱਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਸਾਂਝ ਕੇਂਦਰਾਂ ਦੀ ਬਦੌਲਤ ਪੁਲਿਸ ਅਤੇ ਆਮ ਲੋਕਾਂ ਦੀ ਸਾਂਝ ਹੋਰ ਮਜਬੂਤ ਹੋਈ ਹੈ।

ਸਾਂਝ ਕਮੇਟੀ ਮੈਂਬਰਾਂ ਨੇ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪੁਲਿਸ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੱਧ ਸੇਵਾਵਾਂ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਾਲ ਸਬੰਧਤ ਬਹੁਤ ਸਾਰੇ ਕੰਮ ਹੁਣ ਸਾਂਝ ਕੇਂਦਰਾਂ ਵਿੱਚ ਹੀ ਹੋ ਜਾਂਦੇ ਹਨ ਅਤੇ ਇਥੇ ਦਾ ਸਟਾਫ ਬਹੁਤ ਮਿਲਣਸਾਰ ਤੇ ਕਾਬਲ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments