spot_img
Homeਮਾਝਾਗੁਰਦਾਸਪੁਰਸੰਗਤ ਦਰਸ਼ਨ ਦੌਰਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਦਾ...

ਸੰਗਤ ਦਰਸ਼ਨ ਦੌਰਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਦਾ ਕੀਤਾ ਮੌਕੇ ਤੇ ਹੱਲ।

 

ਕਾਦੀਆਂ 17 ਮਈ (ਸਲਾਮ ਤਾਰੀ ) :- ਆਮ ਆਦਮੀ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਵਿੱਚ ਵਿਸ਼ਵਾਸ ਰੱਖਦੀ ਹੈ ਕਿਉਂਕਿ ਇਸ ਪਾਰਟੀ ਦਾ ਕੰਮ ਲੋਕਾਂ ਨੂੰ ਲਾਰੇ ਲੱਪਿਆਂ ਵਿੱਚ ਲਾਉਣਾ ਨਹੀਂ ਸਗੋਂ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਜ਼ੱਫਰਵਾਲ ਵਿਖੇ ਸੰਗਤ ਦਰਸ਼ਨ ਦੌਰਾਨ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਮੈਂ ਅੱਜ ਇੱਥੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜ਼ਿਆਦਾਤਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਦੀ ਦਿਸ਼ਾ ਅਤੇ ਨਿਰਦੇਸ਼ ਅਨੁਸਾਰ ਇਹ ਪਾਰਟੀ ਲੋਕਾਂ ਦੇ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ਤੇ ਨਿਪਟਾਰਾ ਕਰਨ ਦੇ ਵਿੱਚ ਹੀ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਇਹੀ ਸੋਚ ਹੈ ਕਿ ਪੰਜਾਬ ਨੂੰ ਇਕ ਵਾਰੀ ਖ਼ੁਸ਼ਹਾਲ ਸੂਬਾ ਬਣਾਉਣਾ ਹੈ ਅਤੇ ਮੁੜ ਆਪਣੇ ਪੈਰ ਤੇ ਉੱਪਰ ਇਸ ਨੂੰ ਖੜ੍ਹਾ ਕਰਨਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਲੋਕਾਂ ਨੂੰ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ ਅਤੇ ਹੁਣ ਲੋਕ ਇਸ ਗੱਲ ਨੂੰ ਭਲੀ ਭਾਂਤੀ ਸਮਝ ਗਏ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਇਲਾਵਾ ਹੋਰ ਕੋਈ ਵੀ ਪਾਰਟੀ ਸਾਨੂੰ ਇਸ ਦਲਦਲ ਵਿੱਚੋਂ ਨਹੀਂ ਕੱਢ ਸਕਦੀ ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਲੋਕਾਂ ਦੀ ਸੇਵਾ ਵਾਸਤੇ ਦਿਨ ਰਾਤ ਇਕ ਕਰ ਰਹੀ ਹੈ ਅਤੇ ਸਾਰੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਤੇ ਪਹਿਰਾ ਦੇ ਰਹੇ ਹਨ। ਇਸ ਮੌਕੇ ਸੈਕਟਰੀ ਕਰਮ ਸਿੰਘ, ਗੁਰਭੇਜ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ, ਸੁਖਜਿੰਦਰ ਸਿੰਘ, ਅਮਰੀਕ ਸਿੰਘ, ਗੁਰਸਾਹਿਬ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ ਨਿਮਾਣਾ, ਸੁਖਦੇਵ ਸਿੰਘ ਗੋਲਡੀ, ਕੇਵਲ ਸਿੰਘ, ਧਰਮ ਸਿੰਘ, ਕੁਲਦੀਪ ਸਿੰਘ, ਵਿਲੀਅਮ ਆਦਿ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments