spot_img
Homeਮਾਝਾਗੁਰਦਾਸਪੁਰਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ...

ਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

ਗੁਰਦਾਸਪੁਰ, 8 ਮਈ (ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਹਰਪਾਲ ਸਿੰਘ ਸੰਧਾਵਾਲੀਆਂ, ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ ਲਖਵਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸ), ਪਰਮਿੰਦਰ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸ਼ਲਰ, ਦਮਨਜੀਤ ਸਿੰਘ, ਗਾਈਡ ਛੋਟਾ ਘੱਲੂਘਾਰਾ ਸਮਾਰਕ ਆਦਿ ਮੋਜੂਦ ਸਨ

ਇਸ ਮੌਕੇ ਗੱਲ ਕਰਦਿਆਂ ਜਿਲਾ ਸਿੱਖਿਆ ਅਫਸਰ ਸੰਧਾਵਾਲੀਆਂ ਨੇ ਕਿਹਾ ਕਿ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸੇ ਯਾਤਰਾ ਬੱਸ ਰਾਹੀਂ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਅਤੇ ਲੋਕ ਪ੍ਰਸ਼ਾਸਨ ਦੇ ਇਸ ਉਪਰਾਲੇ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ

  ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ ਅੱਠਵੀਂ ਵਿਸ਼ੇਸ ਬੱਸ ਰਵਾਨਾ

ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਅੱਠਵੀ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਜ਼ਿਲ੍ਹਾ ਸਿੱਖਿਆ ਵਿਭਾਗ (ਸ) ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਸੰਧਾਵਾਲੀਆਂ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਵਿਭਾਗ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments