spot_img
Homeਮਾਝਾਗੁਰਦਾਸਪੁਰਵਿਸ਼ਵ ਥੈਲੇਸਿਮੀਆ ਦਿਵਸ ਮੌਕੇ ਕੀਤਾ ਜਾਗਰੁਕ

ਵਿਸ਼ਵ ਥੈਲੇਸਿਮੀਆ ਦਿਵਸ ਮੌਕੇ ਕੀਤਾ ਜਾਗਰੁਕ

ਹਰਚੋਵਾਲ 9ਮਈ( ਸੁਰਿੰਦਰ ਕੌਰ )ਸਿਵਲ ਸਰਜਨ .ਗੁਰਦਾਸਪੁਰ ਡਾ.ਵਿਜੇ ਕੁਮਾਰ ਜੀ. ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ ਭਾਮ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ ਗਿੱਲ.. ਦੀ ਅਗੁਵਾਈ ਹੇਠ ਆਜ਼ਾਦੀ ਦੇ ਅਮ੍ਰਿਤ ਮਹਾ ਉਤਸਵ ਦੇ ਤਹਿਤ 8 ਮਈ ਤੋਂ 14 ਮਈ ਤੱਕ ਥੈਲੇਸੀਮਿਆ ਬਾਰੇ ਹਫ਼ਤਾਵਾਰ ਜਾਗਰੁਕਤਾ ਅਭਿਆਨ ਚਲਾਇਆ ਜਾਵੇਗਾ । ਇਸ ਬਾਰੇ ਸਰਕਾਰੀ ਸਕੂਲ ਮਾੜੀ ਬੁੱਚੀਆਂ ਦੇ ਵਿਦਿਆਰਥੀਆਂ ਵਿੱਚ ਜਾਣਕਾਰੀ ਦਿੰਦੇ ਹੋਏ ਡਾ ਸੰਦੀਪ ਕੁਮਾਰ. .ਨੇ ਦੱਸਿਆ ਕਿ ਥੈਲੇਸੀਮਿਆ ਇੱਕ ਗੰਭੀਰ ਜੈਨੇਟਿਕ ਰੋਗ ਹੈ ਜਿਸ ਵਿੱਚ ਪੀਡ਼ਿਤ ਵਿਅਕਤੀ ਵਿੱਚ ਖੂਨ ਦੇ ਨਾਲ ਨਾਲ ਸੈਲ ਬਣਾਉਣ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਹੈ ਅਤੇ ਹੌਲੀ – ਹੌਲੀ ਖਤਮ ਹੁੰਦੀ ਜਾਂਦੀ ਹੈ । ਇਸ ਰੋਗ ਦੇ ਮੁੱਖ ਲੱਛਣ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੀਡ਼ਿਤ ਵਿਅਕਤੀ ਦੇ ਸਰੀਰਕ ਵਿਕਾਸ ਵਿੱਚ ਦੇਰੀ ਹੁੰਦੀ ਹੈ, ਮਰੀਜ਼ ਬਹੁਤ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ, ਉਸ ਦੇ ਚਿਹਰੇ ਦੀ ਬਣਾਵਟ ਵਿੱਚ ਬਦਲਾਵ ਆ ਜਾਂਦਾ ਹੈ ਅਤੇ ਚਮੜੀ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ । ਪੇਸ਼ਾਬ ਗਾੜਾ ਆਉਂਦਾ ਹੈ ਅਤੇ ਤਿੱਲੀ ਦਾ ਸਰੂਪ ਵੀ ਵੱਧ ਜਾਂਦਾ ਹੈ । ਬੀ ਈ ਈ ਸੁਰਿੰਦਰ ਕੌਰ ਨੇ ਦੱਸੀਆਂ ਕਿ ਇਸ ਰੋਗ ਦੇ ਮਰੀਜ਼ ਨੂੰ ਹਰ 15 – 20 ਦਿਨਾਂ ਦੇ ਬਾਅਦ ਖੂਨ ਚੜਾਉਣ ਦੀ ਜ਼ਰੂਰਤ ਪੈਂਦੀ ਹੈ । ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ ਪੀੜੀਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਦਾ ਖਾਸ ਕਰ ਪਹਿਲੀ ਤੀਮਾਹੀ ਵਿੱਚ , ਵਿਆਹ ਲਾਇਕ ਦੰਪਤੀਆਂ , ਅਤੇ ਜਿਨ੍ਹਾਂ ਦਾ ਅਨੀਮਿਆ ਠੀਕ ਨਹੀਂ ਹੋ ਰਿਹਾ ਹੋਵੇ ਉਨ੍ਹਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ । ਜਾਂਚ ਕਰਵਾ ਕੇ ਹੀ ਉਪਰੋਕਤ ਸਾਰੇ ਆਪਣੀ ਆਉਣ ਵਾਲੇ ਪੀੜੀਆਂ ਨੂੰ ਇਸ ਰੋਗ ਤੋਂ ਬਚਾ ਸੱਕਦੇ ਹਨ । ….ਓਹਨਾਂ.. ਨੇ ਦੱਸਿਆ ਕਿ ਇਸ ਵਾਰ ਦਾ ਥੀਮ ਵੀ ਇਹ ਹੈ ਕਿ “ਜਾਗਰੁਕ ਰਹੋ, ਸਾਂਝਾ ਕਰੋ ਅਤੇ ਸੰਭਾਲ ਕਰੋ”। ਉਹਨਾਂ ਨੇ ਦੱਸਿਆ ਕਿ ਸਰਕਾਰ ਦੁਆਰਾ ਥੈਲੇਸੀਮਿਆ ਦੇ ਮਰੀਜਾਂ ਨੂੰ ਸਰਕਾਰੀ ਬਲੱਡ ਬੈਂਕਾਂ ਤੋਂ ਮੁਫ਼ਤ ਖੂਨ ਉਪਲੱਬਧ ਕਰਵਾਇਆ ਜਾਂਦਾ ਹੈ । ਆਰ.ਬੀ.ਐਸ.ਕੇ. ਪ੍ਰੋਗਰਾਮ ਅਧੀਨ ਸਾਰੇ 0 – 15 ਸਾਲ ਤੱਕ ਦੇ ਬੱਚਿਆਂ ਦਾ ਸਾਲ ਵਿੱਚ ਇੱਕ ਵਾਰ ਮੁਫਤ ਅਨੀਮਿਆ ਜਾਂਚ ਕਰਕੇ ਇਲਾਜ ਕੀਤਾ ਜਾਂਦਾ ਹੈ । ਇਸ ਮੌਕੇ ਤੇ ਡਾਕਟਰ ਸੰਦੀਪ ਕੁਮਾਰ, ਇੰਦਰਜੀਤ ਕੌਰ ਸਟਾਫ ਨਰਸ, ਨਵਦੀਪ ਸਿੰਘ ਫਾਰਮੇਸੀ ਅਫਸਰ, ਜਸਵਿੰਦਰ ਕੌਰ ਸਟਾਫ ਨਰਸ, ਕ੍ਰਿਸ਼ਨ ਸਿੰਘ ਫਾਰਮੇਸੀ ਅਫਸਰ ਸਮੂਹ ਅਧਿਆਪਕ, ਸਮੂਹ ਵਿਦਿਆਰਥੀ ਮੌਜੂਦ ਰਹੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments