spot_img
Homeਮਾਝਾਗੁਰਦਾਸਪੁਰਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ

ਬਟਾਲਾ, 13 ਮਈ (ਸਲਾਮ ਤਾਰੀ) – ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਕਿਸਾਨ ਜਗਰੂਕਤਾ ਕੈਂਪ ਲਗਾਇਆ ਗਿਆ। ਬੀ.ਡੀ.ਪੀ.ਓ. ਬਟਾਲਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਅਤੇ ਕਿਸਾਨ ਸ਼ਾਮਲ ਹੋਏ।

ਇਸ ਮੌਕੇ ਖੇਤੀਬਾੜੀ ਮਾਹਿਰ ਡਾ. ਸਹਿਬਾਜ਼ ਸਿੰਘ ਚੀਮਾ ਨੇ ਕਿਹਾ ਕਿ ਝੋਨੇ ਦੀ ਬਿਜਾਈ ਕਾਰਨ ਹਰ ਸਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਤ ਹੇਠਲਾ ਪਾਣੀ ਖਤਮ ਹੋ ਗਿਆ ਤਾਂ ਸੂਬਾ ਪੰਜਾਬ ਨੂੰ ਮਾਰੂਥਲ ਬਣਨ ਤੋਂ ਕੋਈ ਨਹੀਂ ਰੋਕ ਸਕਦਾ, ਇਸ ਲਈ ਸਮੇਂ ਦੀ ਮੰਗ ਹੈ ਕਿ ਜ਼ਮੀਨ ਹੇਠਲੇ ਪਾਣੀ ਨੂੰ ਬਚਾਇਆ ਜਾਵੇ। ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬਹੁਤ ਵੱਡੀ ਬਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਸਿੱਧੀ ਬਿਜਾਈ ਨਾਲ ਝੋਨੇ ਦਾ ਝਾੜ ਪੂਰਾ ਨਿਕਲਦਾ ਹੈ ਅਤੇ ਖੇਤੀ ਖਰਚੇ ਵੀ ਘੱਟਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਇਸ ਮੌਕੇ ਪਿੰਡ ਲੋਂਗੋਵਾਲ ਦੇ ਸਰਪੰਚ ਅਤੇ ਕਿਸਾਨ ਪ੍ਰੀਤਮ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ ਹੈ ਅਤੇ ਹਰ ਝੋਨਾ ਲਾਉਣ ਵਾਲੇ ਕਿਸਾਨ ਨੂੰ ਇਸ ਉੱਪਰ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਹੇਠੋਂ ਜੇਕਰ ਪਾਣੀ ਹੀ ਮੁੱਕ ਗਿਆ ਤਾਂ ਇਸਦੀ ਹੋਂਦ ਵੀ ਜਿਆਦਾ ਸਮਾਂ ਕਾਇਮ ਨਹੀਂ ਰਹਿ ਸਕੇਗੀ। ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾ ਦੀ ਸਰਾਹਨਾ ਕਰਦਿਆਂ ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।

ਇਸ ਮੌਕੇ ਸਰਪੰਚ ਧੁੱਪਸੜੀ ਸ੍ਰੀਮਤੀ ਬਲਜਿੰਦਰ ਕੌਰ, ਪ੍ਰਧਾਨ ਸੁਖਵਿੰਦਰ ਸਿੰਘ, ਪੰਚਾਇਤ ਸਕੱਤਰ ਯਕੂਬ ਮਸੀਹ, ਦਲਜੀਤ ਸਿੰਘ ਬਮਰਾਹ, ਗੁਰਪ੍ਰੀਤ ਸਿੰਘ, ਸਰਪੰਚ ਕੰਵਲਜੀਤ ਕੌਰ, ਸਰਪੰਚ ਪ੍ਰੀਤਮ ਸਿੰਘ, ਪੰਚਾਇਤ ਅਫਸਰ ਅਮਰਬੀਰ ਸਿੰਘ,  ਦਲੀਪ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ ਪੁਰਾਣਾ ਪਿੰਡ ਸਮੇਤ ਹੋਰ ਬਹੁਤ ਸਾਰੇ ਕਿਸਾਨ ਅਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments