spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ...

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਗੁਰਦਾਸਪੁਰ,13 ਮਈ ( ਸਲਾਮ ਤਾਰੀ) ਜ਼ਿਲੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਖੇਤੀਬਾੜੀ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਪਿੰਡ ਪੱਧਰ ਤਕ ਜਾਗਰੂਕਤਾ ਕੈਂਪ ਰਾਹੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਅਤੇ ਨਾਲ ਹੀ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਤੀ ਏਕੜ 1500 ਰੁਪਏ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਜਾਗਰੂਕ ਕੀਤਾ ਜਾਵੇ

                       ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅੱਜ ਸਮੇਂ ਦੀ ਮੁੱਖ ਲੋੜ ਹੈ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਜੋ ਦਿਨ-ਬ-ਦਿਨ ਘੱਟ ਰਿਹਾ ਹੈ, ਉਸਨੂੰ ਬਚਾਉਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜਰੂਰਤ ਹੈ। ਉਨਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸਿਫਾਰਸ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਾਲ 2010 ਵਿੱਚ ਕੀਤੀ ਗਈ ਸੀ ਤੇ  ਕੁਝ ਉੱਦਮੀ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਸਫਲਤਾਪੂਰਵਕ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਕਿਸਾਨ ਸਿੱਧੀ ਬਿਜਾਈ ਦੇ ਤਜਰਬੇ ਤੋਂ ਖੁਸ਼ ਹਨ।  ਕਿਉਂਕਿ ਇਸ ਨਾਲ ਜਿਥੇ ਫਸਲ ਦਾ ਝਾੜ ਵੱਧਦਾ ਹੈ, ਓਥੇ ਪਾਣੀ ਦੀ ਬਚਤ ਹੁੰਦੀ ਹੈ ਤੇ ਖਰਚਾ ਘੱਟਦਾ ਹੈ

                  ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਝੋਨੇ ਦੀ ਵੱਧ ਤੋਂ ਵੱਧ ਸਿੱਧੀ ਬਿਜਾਈ ਕੀਤੀ ਜਾ ਕੇ

ਇਸ ਮੌਕੇ ਖੇਤੀਬਾੜੀ ਅਫਸਰ ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਾਸਪੁਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ ਦੀ ਪਾਲਣਾ ਕਰਦੇ ਹੋਏ ਜ਼ਿਲੇ ਅੰਦਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲੇ ਅੰਦਰ ਜਿਹੜੇ ਕਿਸਾਨਾਂ ਵਲੋਂ ਸਿੱਧੀ ਬਿਜਾਈ ਕੀਤੀ ਗਈ ਹੈ, ਉਨਾਂ ਦੇ ਸਫਲ ਤਜਰਬਿਆਂ ਪ੍ਰਤੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਲਈ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਮੁੱਖ ਖੇਤੀਬਾੜੀ ਅਫਸਰ/ਬਲਾਕ ਖੇਤੀਬਾੜੀ ਅਫਸਰ/ਖੇਤੀਬਾੜੀ ਵਿਕਾਸ ਅਫਸਰ, ਕਿ੍ਰਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਜਾਂ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰ 1800-180-1551 ਨਾਲ ਸੰਪਰਕ ਕਰ ਸਕਦੇ ਹਨ।   

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments