spot_img
Homeਮਾਝਾਗੁਰਦਾਸਪੁਰਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ...

ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

ਗੁਰਦਾਸਪੁਰ, 13 ਮਈ (ਸਲਾਮ ਤਾਰੀ) ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ/ਸ਼ਹਿਰੀ ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਸਕੂਲ ਵਾਹਨ ਪਾਲਿਸੀ ਸਬੰਧੀ ਅਧਿਕਾਰੀਆਂ ਨਾਲ ਜੂਮ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।

                                     ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨਾਂ ਨੇ ਜ਼ਿਲਾ ਸਿੱਖਿਆ ਅਫਸਰ (ਸ/ਪ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪਿ੍ਰੰਸੀਪਲ ਸਰਟੀਫਿਕੇਟ ਦੇਣ ਕਿ ਜੋ ਉਨਾਂ ਦੇ ਸਕੂਲ ਵਿਚ ਬੱਚਿਆਂ ਲਈ ਸਕੂਲੀ ਵਾਹਨ ਲਗਾਏ ਗਏ ਹਨ ਉਹ ਸਕੂਲ ਵਾਹਨ ਪਾਲਿਸੀ ਦੀ ਇੰਨਬਿੰਨ ਪਾਲਣਾ ਕਰਦੇ ਹਨ। ਟ੍ਰੈੇਫਿਕ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਸਖਤੀ ਨਾਲ ਹਦਾਇਤਾਂ ਦੀ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ  ਸੰਭਾਵਿਤ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।

                      ਇਸ ਮੌਕੇ ਨੇਹਾ ਨਈਅਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਕਮਿਸ਼ਨ ਆਫ ਚਾਈਲਡ ਰਾਈਟਸ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਜਿਸ ਵਲੋਂ ਪਹਿਲੀ ਅਪ੍ਰੈਲ 2022 ਤੋਂ 10 ਮਈ 2022 ਤਕ 11 ਸਕੂਲਾਂ ਦੀ ਚੈਕਿੰਗ ਕੀਤੀ ਗਈ, 71 ਵਾਹਨ ਚੈੱਕ ਕੀਤੇ ਅਤੇ 34 ਚਲਾਨ ਕੱਟੇ ਗਏ ਹਨ।

                         ਇਸ ਮੌਕੇ ਸੁਖਵਿੰਦਰ ਸਿੰਘ ਬਰਾੜ, ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਹਰਿੰਦਰ ਸਿੰਘ ਡੀ.ਐਸ.ਪੀ ਬਟਾਲਾ, ਡਾ. ਸ਼ਾਮ ਸਿੰਘ ਡਿਪਟੀ ਕਮਿਸ਼ਨਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਸੰਧਾਵਾਲੀਆਂ,ਜਿਲਾ ਸਿੱਖਿਆ ਅਫਸਰ (ਸ), ਜਿਲਾ ਸਮਾਜਿਕ ਸੁਰੱਖਿਆ ਅਫਸਰ ਹਰਨੇਕ ਸਿੰਘ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments