spot_img
Homeਮਾਝਾਗੁਰਦਾਸਪੁਰਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ" ਥੀਮ ਹੇਠ ਮਨਾਇਆ ਗਿਆ ਰਾਸ਼ਟਰੀ...

ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ” ਥੀਮ ਹੇਠ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ-ਡਾਕਟਰ ਜਤਿੰਦਰ ਸਿੰਘ ਗਿੱਲ ਡੇਂਗੂ ਫ੍ਰੀ ਐਪ’ ਸਿਹਤ ਵਿਭਾਗ ਦਾ ਚੰਗਾ ਉਪਰਾਲਾ :- ਐਚ ਆਈ ਮਨਿੰਦਰ ਸਿੰਘ

ਕਾਦੀਆਂ16 ਮਈ ,(ਸਲਾਮ ਤਾਰੀ )ਨੈਸ਼ਨਲ ਵੇਕਟਰ ਬੋਰਨ ਕੰਟਰੋਲ ਪ੍ਰੋਗਰਾਮ ਹੇਠ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਜਿਲ੍ਹਾ ਅਪੀਡੋਮੋਲੋਜਿਸਟ ਡਾਕਟਰ ਪ੍ਰਭਜੋਤ ਕਲਸੀ ਦੇ ਮਾਰਗ ਦਰਸ਼ਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ  ਸਿੰਘ ਗਿੱਲ ਦੀ  ਅਗਵਾਈ ਹੇਠ ਸੀ.ਐਚ.ਸੀ ਭਾਮ ਵੱਲੋਂ ਸਰਕਾਰੀ ਸਕੂਲ ਭਰਥ ਵਿਖੇ ਰਾਸ਼ਟਰੀ ਡੇਂਗੂ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਸਾਲ  ਨੈਸ਼ਨਲ ਡੇਂਗੂ ਦਿਵਸ “ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ ” ਥੀਮ ਹੇਠ  ਮਨਾਇਆ ਜਾ ਰਿਹਾ ਹੈ।  ਜਿਸ ਵਿਚ ਲੋਕਾਂ ਦੇ ਆਪਸੀ ਸਹਿਯੋਗ ਨਾਲ ਅਤੇ ਜਾਗਰੂਕਤਾ ਨਾਲ ਹੀ  ਡੇਂਗੂ ਨੂੰ ਠੱਲ ਪਾਈ ਜਾ ਸਕਦੀ ਹੈ।  ਇੱਸ ਮੌਕੇ ਤੇ ਵਿਦਿਆਰਥੀਆਂ ਵਿਚ ‘ਫਰਾਈ ਡੇ ਇਜ਼ ਏ ਡਰਾਈ ਡੇ’ ਦੀ ਮਹੱਤਤਾ, ਡੇਂਗੂ ਹੋਣ ਦੇ ਕਾਰਣ, ਸਾਵਧਾਨੀਆਂ ਅਤੇ ਇਲਾਜ ਬਾਰੇ ਦਸਿਆ ਗਿਆ। ਡੇਂਗੂ ਮਾਦਾ ਮੱਛਰ ਐਡੀਜ਼ ਦੇ ਕੱਟਨ ਨਾਲ ਹੁੰਦਾ ਹੈ ਜੋ ਕਿ ਦਿਨ ਵੇਲੇ ਕੱਟਦਾ ਹੈ। ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸਪੇਸ਼ੀਆਂ ਚ ਦਰਦ, ਮਸੂੜਿਆਂ ਤੇ ਨੱਕ ਵਿਚੋਂ ਖੂਨ ਵੱਗਣਾ, ਜੋੜਾਂ ਵਿਚ ਦਰਦ ਆਦਿ ਇਸਦੇ ਮੁਖ ਲੱਛਣ ਹਨ  ਇਹ ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰੀ ਸਲਾਹ ਲਵੋ। ਓਹਨਾ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਬਾਰੇ ਵਧੇਰੇ ਜਾਗਰੂਕ ਕਰਨ ਲਈ “ਡੇਂਗੂ ਫ੍ਰੀ ਪੰਜਾਬ” ਐਪ ਵੀ ਬਣਾਈ ਗਈ ਹੈ ਜੋ ਕਿ ਇੱਕ ਬਹੁਤ ਵਧੀਆ ਉਪਰਾਲਾ ਹੈ । ਉਹਨਾਂ ਨੇ ਲੋਕਾਂ ਨੂੰ ਇਹ ਐਪ ਡਾਊਨਲੋਡ ਕਰਨ ਦੀ ਵੀ ਅਪੀਲ ਕੀਤੀ ।

ਹੈਲਥ ਇੰਸਪੈਕਟਰ ਹਰਪਿੰਦਰ ਸਿੰਘ ਨੇ ਦੱਸਿਆ  ਕਿ ਆਪਣੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ, ਛੱਪੜਾਂ ਵਿਚ ਖਲੋਤੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ। ਪੁਰੀ ਬਾਜੂ ਦੇ ਕਪੜੇ ਪਾਏ ਜਾਣ ਅਤੇ ਮੱਛਰਦਾਨੀ ਜਾਂ ਮੱਛਰ ਮਾਰਨ ਵਾਲੀ ਦਵਾਈ ਦਾ ਉਪਯੋਗ ਕੀਤਾ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ 104 ਟੋਲਫਰੀ ਹੈਲਪਲਾਈਨ ਨੰਬਰ ਤੋਂ ਵੀ ਲਈ ਜਾ ਸਕਦੀ ਹੈ। ਉਹਨਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਦਵਾਈ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਡੇਂਗੂ ਦਿਵਸ ਦੇ ਮੌਕੇ ਤੇ ਪ੍ਰਸਾਰ ਸਮਗਰੀ ਵੀ ਜਾਰੀ ਕੀਤੀ ਗਈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments