spot_img
Homeਮਾਝਾਗੁਰਦਾਸਪੁਰ‍ਨਸ਼ਾ ਵਿਰੋਧੀ ਟਾਸਕ ਫੋਰਸ ਵੱਲੋਂ ਹੈਲਥ ਅਤੇ ਵੈਲਨਸ ਸੈਂਟਰ ਔਲਖ ਵਿਖੇ ਨਸ਼ਾ...

‍ਨਸ਼ਾ ਵਿਰੋਧੀ ਟਾਸਕ ਫੋਰਸ ਵੱਲੋਂ ਹੈਲਥ ਅਤੇ ਵੈਲਨਸ ਸੈਂਟਰ ਔਲਖ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਾਇਆ

ਕਾਦੀਆ 16 ਮਈ , (ਸੁਰਿੰਦਰ ਕੌਰ ): ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ .ਐੱਮ .ਓ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਹੈਲਥ ਅਤੇ ਵੈਲਨਸ ਸੈਂਟਰ ਔਲਖ ਵਿਖੇ ਬਲਾਕ ਟਾਸਕ ਫੋਰਸ ਭਾਮ ਅਤੇ ਪੇਂਡੂ ਪੱਧਰ ਤੇ ਬਣਾਈ ਨਸ਼ਾ ਵਿਰੋਧੀ ਟੀਮ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਮੌਕੇ ਤੇ ਨੋਡਲ ਅਫਸਰ ਡਾਕਟਰ ਸੰਦੀਪ ਕੁਮਾਰ ਅਤੇ ਬੀ ਈ ਈ ਸੁਰਿੰਦਰ ਕੌਰ ਵੱਲੋਂ ਸਾਂਝੇ ਤੌਰ ਤੇ ਪਤਵੰਤੇ ਸੱਜਣਾਂ ਨੂੰ ਨਸ਼ੇ ਦੇ ਭੈੜੇ ਪ੍ਰਭਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦੀਆਂ ਹੋਇਆ ਕੁਝ ਨੁਕਤੇ ਵੀ ਸਾਂਝੇ ਕੀਤੇ ਕਿ ਕਿਵੇਂ ਅਸੀਂ ਆਪਣੇ ਬੱਚਿਆਂ ਤੇ ਨਿਗ੍ਹਾ ਰੱਖ ਕੇ ਆਉਣ ਵਾਲੀਆਂ ਨਸਲਾਂ ਨੂੰ ਇਨ੍ਹਾਂ ਨਸ਼ਿਆਂ ਤੋਂ ਬਚਾ ਸਕਦੇ ਹਾਂ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ ਇਸ ਸਰਵੇ ਦੌਰਾਨ ਜਿਹੜੇ ਵਿਅਕਤੀ ਨਸ਼ੇ ਦੇ ਆਦੀ ਪਾਏ ਗਏ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਨੇੜਲੇ ਓਟ ਸੈਂਟਰਾਂ ਵਿਚ ਰੈਫਰ ਕੀਤਾ ਜਾਵੇਗਾ ਜਿੱਥੇ ਇਨ੍ਹਾਂ ਦਾ ਇਲਾਜ ਸਰਕਾਰ ਵੱਲੋਂ ਬਿਲਕੁੱਲ ਮੁਫ਼ਤ ਕੀਤਾ ਜਾਵੇਗਾ ਇਸ ਮੌਕੇ ਤੇ ਡਾਕਟਰ ਸੰਦੀਪ ਕੁਮਾਰ, ਬਲਾਕ ਐਜੂਕੇਟਰ ਸੁਰਿੰਦਰ ਕੌਰ, ਹਰਭਜਨ ਕੌਰ ਐੱਲ ਐੱਚ ਵੀ, ਹਰਪਿੰਦਰ ਸਿੰਘ ਹੈਲਥ ਇੰਸਪੈਕਟਰ ਸਿੰਘ , ਸੀ ਐੱਚ ਓ ਸਿਮਰਨ , ਏ ਐਨ ਐਮ ਸਰਬਜੀਤ ਕੌਰ, ਹੈਲਥ ਵਰਕਰ ਪਰਜੀਤ ਸਿੰਘ ਸਮੂਹ ਆਸ਼ਾ ਵਰਕਰ ਆਦਿ ਹਾਜਿਰ ਰਹੇ।ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments