spot_img
Homeਖੇਡਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ...

ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ

ਬਟਾਲਾ, 17 ਮਈ () – ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ (ਰਜਿ:) ਹਰਪੁਰਾ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਨੂੰ ਪਿੰਡ ਹਰਪੁਰਾ ਦੀ ਟੀਮ ਨੇ ਵਡਾਲਾ ਗ੍ਰੰਥੀਆਂ ਦੀ ਟੀਮ ਨੂੰ ਹਰਾ ਕੇ ਜਿੱਤ ਲਿਆ। ਇਸ ਕ੍ਰਿਕਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਨੇ ਭਾਗ ਲਿਆ ਸੀ।

ਟੂਰਨਾਮੈਂਟ ਦਾ ਫਾਈਨਲ ਮੈਚ ਬੇਹੱਦ ਰੋਮਾਂਚਕ ਹੋਇਆ ਅਤੇ ਪਿੰਡ ਹਰਪੁਰਾ ਦੀ ਟੀਮ ਨੇ ਆਖਰੀ ਓਵਰ ਵਿੱਚ ਵਡਾਲਾ ਗ੍ਰੰਥੀਆਂ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਆਪਣੇ ਨਾਮ ਕਰ ਲਿਆ। ਦੂਸਰੇ ਸਥਾਨ ’ਤੇ ਪਿੰਡ ਵਡਾਲਾ ਗ੍ਰੰਥੀਆਂ ਦੀ ਟੀਮ ਰਹੀ ਜਦਕਿ ਤੀਸਰੇ ਸਥਾਨ ’ਤੇ ਪਿੰਡ ਪੰਜਗਰਾਈਆਂ ਅਤੇ ਚੌਥੇ ਸਥਾਨ ’ਤੇ ਪਿੰਡ ਭਾਮ ਦੀ ਟੀਮ ਰਹੀ। ਟੂਰਨਾਮੈਂਟ ਕਮੇਟੀ ਵੱਲੋਂ ਜੇਤੂ ਟੀਮ ਨੂੰ 15555 ਰੁਪਏ ਦਾ ਨਕਦ ਇਨਾਮ ਅਤੇ ਟਰਾਫੀ ਦਿੱਤੀ ਗਈ, ਜਦਕਿ ਦੂਸਰੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 10000 ਰੁਪਏ ਦਾ ਇਨਾਮ ਤੇ ਟਰਾਫੀ ਦਿੱਤੀ। ਇਸੇ ਤਰਾਂ ਤੀਸਰੇ ਅਤੇ ਚੌਥੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਵੀ ਨਕਦ ਇਨਾਮ ਤੇ ਯਾਦਗਾਰੀ ਚਿੰਨ ਦਿੱਤੇ ਗਏ। ਮੈਨ ਆਫ ਦਾ ਸੀਰੀਜ ਨੂੰ ਫਰਾਟਾ ਪੱਖਾ ਅਤੇ ਕੱਪ ਇਨਾਮ ਵਜੋਂ ਦਿੱਤਾ ਗਿਆ ਜਦਕਿ ਬੈਸਟ ਬੈਟਸਮੈਨ ਅਤੇ ਬਾਲਰ ਨੂੰ ਛੱਤ ਵਾਲੇ ਪੱਖਿਆਂ ਨਾਲ ਸਨਮਾਨਤ ਕੀਤਾ ਗਿਆ।

ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਲਾਲ ਸਿੰਘ ਖੈਹਿਰਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਇਹ ਕ੍ਰਿਕਟ ਟੂਰਨਾਮੈਂਟ ਕਰਵਾ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਸਮੇਂ ਦੀ ਲੋੜ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖੇਡ ਸੱਭਿਆਚਾਰ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਪਹਿਲਾਂ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਉਹ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਜਾਰੀ ਰੱਖਣਗੇ। ਇਸ ਮੌਕੇ ਉਨ੍ਹਾਂ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਬਲਜਿੰਦਰ ਸਿੰਘ ਬੱਬੀ ਬੱਲ, ਮਨਦੀਪ ਸਿੰਘ ਫੌਜੀ, ਲਾਲ ਸਿੰਘ ਖੈਹਿਰਾ, ਬਿਕਰਮਜੀਤ ਸਿੰਘ ਫੌਜੀ, ਅਵਤਾਰ ਸਿੰਘ ਤਾਰਾ, ਗੁਰਪ੍ਰੀਤ ਸਿੰਘ ਗੋਪੀ, ਜਸਪਾਲ ਸਿੰਘ, ਜੁਝਾਰ ਸਿੰਘ, ਸੁਖਰਾਜ ਸਿੰਘ, ਸੁਖਦੇਵ ਸਿੰਘ, ਕਾਲੂ, ਰੋਬਿਨ, ਨੂਰ, ਬਾਬਾ ਸੁਖਦੇਵ ਸਿੰਘ ਡੇਅਰੀਵਾਲੇ, ਕਰਨਬੀਰ ਸਿੰਘ, ਜਗਤਾਰ ਸਿੰਘ, ਭਾਈ ਪ੍ਰੇਮ ਸਿੰਘ, ਦਰਸ਼ਨ ਸਿੰਘ ਕਿਸਾਨ ਯੂਨੀਅਨ ਆਗੂ, ਠੇਕੇਦਾਰ ਹਰਵਿੰਦਰ ਸਿੰਘ ਅਤੇ ਹਰਪਾਲ ਸਿੰਘ ਸਮੇਤ ਹੋਰ ਮੋਹਤਬਰ ਵੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments