spot_img
Homeਮਾਝਾਗੁਰਦਾਸਪੁਰਵਿਧਾਇਕ ਅਮਰਪਾਲ ਸਿੰਘ ਨੇ ਹਲਕੇ ਦੀਆਂ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦਾ...

ਵਿਧਾਇਕ ਅਮਰਪਾਲ ਸਿੰਘ ਨੇ ਹਲਕੇ ਦੀਆਂ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ

ਬਟਾਲਾ, 19 ਮਈ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਵਿਕਾਸ ਕਾਰਜਾਂ ਦੀਆਂ ਸ਼ੁਰੂਆਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਅੱਜ ਸੰਦਲਪੁਰ ਤੋਂ ਸ੍ਰੀ ਅੱਚਲ ਸਾਹਿਬ, ਅੰਮ੍ਰਿਤਸਰ-ਸ੍ਰੀ ਹਰਗੋਬਿੰਦਪੁਰ ਸੜਕ ਤੋਂ ਵਾਇਆ ਕਿਸ਼ਨਕੋਟ, ਸ਼ਕਾਲਾ, ਟਣਾਨੀਵਾਲ ਤੋਂ ਬਟਾਲਾ-ਸ੍ਰੀ ਹਰਗੋਬਿੰਦਪੁਰ ਸੜਕ ਤੱਕ ਲਿੰਕ ਰੋਡ ਅਤੇ ਸ੍ਰੀ ਹਰਗੋਬਿੰਦਪੁਰ ਰੋਡ ਤੋਂ ਪਿੰਡ ਚੀਮਾ ਖੁੱਡੀ ਤੱਕ ਲਿੰਕ ਰੋਡ ਬਣਾਉਣ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਬੋਹਜਾ ਵਿਖੇ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।

ਹਲਕੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਕੁਝ ਸੰਪਰਕ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਜਿਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਹੋਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲ ਸੜਕੀ ਦੁਰਘਟਨਾਵਾਂ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਰੋਡ ਤੋਂ ਪਿੰਡ ਚੀਮਾ ਖੁੱਡੀ ਤੱਕ 2.10 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਉੱਪਰ 52 ਲੱਖ ਰੁਪਏ ਖਰਚ ਕੀਤੇ ਜਾਣਗੇ ਜਦਕਿ ਅੰਮ੍ਰਿਤਸਰ-ਸ੍ਰੀ ਹਰਗੋਬਿੰਦਪੁਰ ਸੜਕ ਤੋਂ ਵਾਇਆ ਕਿਸ਼ਨਕੋਟ, ਸ਼ਕਾਲਾ, ਟਣਾਨੀਵਾਲ ਤੋਂ ਬਟਾਲਾ-ਸ੍ਰੀ ਹਰਗੋਬਿੰਦਪੁਰ ਸੜਕ ਤੱਕ 6.5 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ’ਤੇ 97 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨੂੰ ਟੂਰਿਜ਼ਮ ਦੇ ਤੌਰ ’ਤੇ ਵਿਕਸਤ ਕਰਨ ਦੀਆਂ ਸੰਭਾਨਾਵਾਂ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰ੍ਹਾ ਉੱਤਰਨ ਲਈ ਸਰਕਾਰ ਵੱਲੋਂ ਪੂਰੇ ਯਤਨ ਕੀਤੇ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments