spot_img
Homeਮਾਝਾਗੁਰਦਾਸਪੁਰਐੱਸ.ਡੀ.ਐੱਮ. ਬਟਾਲਾ ਨੇ ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਉੱਪਰੋਂ ਨਜ਼ਾਇਜ ਕਬਜ਼ੇ ਹਟਾਉਣ...

ਐੱਸ.ਡੀ.ਐੱਮ. ਬਟਾਲਾ ਨੇ ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਉੱਪਰੋਂ ਨਜ਼ਾਇਜ ਕਬਜ਼ੇ ਹਟਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ

ਬਟਾਲਾ, 18 ਮਈ (ਮੁਨੀਰਾ ਸਲਾਮ ਤਾਰੀ) – ਐੱਸ.ਡੀ.ਐੱਮ. ਬਟਾਲਾ-ਕਮ-ਚੇਅਰਪਰਸਨ ਨਗਰ ਸੁਧਾਰ ਟਰੱਸਟ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਵਿੱਚ ਟਰੱਸਟ ਦੀਆਂ ਸਾਰੀਆਂ ਜਾਇਦਾਦਾਂ ਉੱਪਰ ਨਜ਼ਰਸਾਨੀ ਕੀਤੀ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਦਾ ਟਰੱਸਟ ਦੀ ਜਾਇਦਾਦ ਉੱਪਰ ਨਜਾਇਜ ਕਬਜ਼ਾ ਹੈ ਤਾਂ ਉਸਨੂੰ ਛੁਡਾਇਆ ਜਾਵੇ। ਸ੍ਰੀਮਤੀ ਭੰਡਾਰੀ ਅੱਜ ਆਪਣੇ ਦਫ਼ਤਰ ਵਿੱਚ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਜਤਿੰਦਰ ਸਿੰਘ ਈ.ਓ. ਨਗਰ ਸੁਧਾਰ ਟਰੱਸਟ ਬਟਾਲਾ, ਹਰਪ੍ਰੀਤ ਕੌਰ ਲੇਖਾਕਾਰ, ਪਵਨ ਕੁਮਾਰ ਸੁਪਰਡੈਂਟ, ਗੁਰਜੀਤ ਸਿੰਘ ਸੀਨੀਅਰ ਸਹਾਇਕ, ਜੂਨੀਅਰ ਸਹਾਇਕ ਰਾਜੇਸ਼ ਕੁਮਾਰ ਤੇ ਨਰੇਸ਼ ਕੁਮਾਰ ਵੀ ਹਾਜ਼ਰ ਸਨ।

ਚੇਅਰਪਰਸਨ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਟਰੱਸਟ ਦੀਆਂ ਜਾਇਦਾਦਾਂ ਸਬੰਧੀ ਸਾਰਾ ਬਿਓਰਾ ਤਿਆਰ ਕੀਤਾ ਜਾਵੇ। ਇਸਦੇ ਨਾਲ ਹੀ ਇਹ ਨਿਸ਼ਾਨਦੇਹੀ ਕੀਤੀ ਜਾਵੇ ਕਿ ਕਿਸੇ ਵਿਅਕਤੀ ਦਾ ਟਰੱਸਟ ਦੀ ਜਾਇਦਾਦ ਉੱਪਰ ਨਜਾਇਜ ਕਬਜ਼ਾ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਸਖਤੀ ਨਾਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟਰੱਸਟ ਦੀਅ ਜਿਹੜੀ ਪ੍ਰਾਪਰਟੀ ਵਿਕਣ ਵਾਲੀ ਹੈ ਉਸਦੇ ਰੇਟ ਫਿਕਸ ਕੀਤੇ ਜਾਣ ਅਤੇ ਸਾਰੀ ਦਫ਼ਤਰੀ ਕਾਰਵਾਈ ਮੁਕੰਮਲ ਕਰਕੇ ਸਰਕਾਰ ਦੇ ਨਿਯਮਾਂ ਤਹਿਤ ਜਾਇਦਾਦ ਦੀ ਨਿਲਾਮੀ ਕੀਤੀ ਜਾਵੇ। ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਟਰੱਸਟ ਦੇ ਅਧਿਕਾਰੀ ਇਨ੍ਹਾਂ ਹਦਾਇਤਾਂ ਉੱਪਰ ਤਰਜੀਹੀ ਤੌਰ ’ਤੇ ਅਮਲ ਕਰਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments