spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਬਲਜਿੰਦਰ ਸਿੰਘ ਸੋਨੂੰ ਨੇ ਵਿਦਿਆਰਥੀਆਂ...

ਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਬਲਜਿੰਦਰ ਸਿੰਘ ਸੋਨੂੰ ਨੇ ਵਿਦਿਆਰਥੀਆਂ ਨੂੰ ਮੁਫਤ ਵਰਦੀ ਦੇਣ ਦੇ ਫੈਸਲੇ ਦੀ ਸ਼ਲਾਘਾ ਕੀਤੀ

ਕਾਦੀਆਂ, 20 ਮਈ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਬਲਜਿੰਦਰ ਸਿੰਘ ਸੋਨੂੰ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ, ਜਿਨ੍ਹਾਂ ਦੀ ਕੁੱਲ ਗਿਣਤੀ 15,491,92 ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖ਼ਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ। ਜੋ ਕਿ ਸ਼ਲਾਘਾਯੋਗ ਕਦਮ ਹੈ

ਬਲਜਿੰਦਰ ਸਿੰਘ ਸੋਨੂੰ  ਨੇ ਅੱਗੇ ਦੱਸਿਆ ਕਿ ਮੁਫ਼ਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐਸ.ਸੀ. ਲੜਕਿਆਂ ਲਈ 32.75 ਕਰੋੜ ਰੁਪਏ ਅਤੇ 1,57,770 ਬੀ.ਪੀ.ਐਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਜਿਥੇ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਓਥੇ ਵਿਦਿਆਰਥੀਆਂ ਨੂੰ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments