spot_img
Homeਮਾਝਾਗੁਰਦਾਸਪੁਰਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਏਕੜ :...

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਏਕੜ : ਐਡਵੋਕੇਟ ਜਗਰੂਪ ਸਿੰਘ ਸੇਖਵਾਂ

ਕਾਦੀਆਂ 22 ਮਈ (ਮੁਨੀਰਾ ਸਲਾਮ ਤਾਰੀ ) :- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਸੀ ਅਤੇ ਇਸ ਸਬੰਧੀ ਕਿਸਾਨਾਂ ਨੂੰ ਬਿਜਲੀ ਸਪਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ਜ਼ਮੀਨ ਹੇਠਲੇ ਪਾਣੀ ਨੂੰ ਸਾਂਭੀਏ ਕਿਉਂਕਿ ਜੇਕਰ ਅਸੀਂ ਅੱਜ ਕੋਈ ਕਦਮ ਨਾ ਚੁੱਕਿਆ ਤਾਂ ਬਹੁਤ ਜਲਦ ਸਾਡਾ ਸੂਬਾ ਮਾਰੂਥਲ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਮਾਲੀ ਇਮਦਾਦ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬਚਤ ਕਰਨ।ਇਸ ਮੌਕੇ ਕਿਸਾਨ ਮੇਜਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬਹੁਤ ਬਚਤ ਹੁੰਦੀ ਹੈ ਅਤੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦਿੱਤੀ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments