spot_img
Homeਮਾਝਾਗੁਰਦਾਸਪੁਰਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ...

ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤ -ਜਗਰੂਪ ਸਿੰਘ ਸੇਖਵਾਂ

ਬਟਾਲਾ, 23 ਮਈ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ 15 ਅਗਸਤ ਤੋਂ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ  ਇੰਚਾਰਜ  ਕਾਦੀਆਂ  ਜਗਰੂਪ ਸਿੰਘ ਸੇਖਵਾਂ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ  ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਹ ‘ਮੁਹੱਲਾ ਕਲੀਨਿਕ’ ਸ਼ੁਰੂ ਕਰਨ ਦਾ ਫੈਸਲਾ ਲੈ ਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇਕ ਮੁਕੰਮਲ ਹੋਵੇਗਾ।

ਜਗਰੂਪ ਸਿੰਘ ਸੇਖਵਾਂ  ਨੇ ਦੱਸਿਆ ਕਿ ਮੁਹੱਲਾ ਕਲੀਨਿਕ ਬਣਨ ਨਾਲ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵੀ ਵੱਡੀ ਗਿਣਤੀ ਲੋਕਾਂ ਨੂੰ ਅਸਾਨੀ ਨਾਲ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸ਼ਹਿਰ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਸੂਬਾ ਵਾਸੀਆਂ ਲਈ ਵੱਡੀ ਰਾਹਤ ਲੈ ਕੇ ਆਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments