spot_img
Homeਮਾਝਾਗੁਰਦਾਸਪੁਰਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦੀਆਂ...

ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦੀਆਂ ਵਿਦਿਆਰਥਣਾਂ ਨੇ ਲਗਾਈ *ਛਬੀਲ*

ਕਾਦੀਆਂ 24 ਮਈ  (ਸਲਾਮ ਤਾਰੀ  )

ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਜਮਾਤ ਇੰਚਾਰਜ ਸ਼ਾਰਦਾ ਦੇਵੀ ਦੀ ਪ੍ਰੇਰਨਾ ਨਾਲ਼ ਦਸਵੀਂ ਸੀ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਸੰਸਥਾ ਵਿਖੇ ਗ਼ਰਮੀ ਤੋਂ ਰਾਹਤ ਲਈ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਅਤੇ ਸਮਾਜਿਕ ਭਾਈਚਾਰੇ ਲਈ ਛਬੀਲ ਦਾ ਪ੍ਰਬੰਧ ਕੀਤਾ ਗਿਆI ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਜਮਾਤ ਇੰਚਾਰਜ ਮੈਡਮ ਸ਼ਾਰਦਾ ਦੇਵੀ, ਸਹਿਯੋਗ ਕਰਨ ਵਾਲੀਆਂ ਸਾਰੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾI ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਕਾਰਜ ਵਿਦਿਆਰਥਣਾਂ ਵਿੱਚ ਪੈਦਾ ਹੋਈਆਂ ਨੈਤਿਕ ਕਦਰਾਂ-ਕੀਮਤਾਂ ਕਰਕੇ ਹੀ ਸੰਭਵ ਹਨI ਉਹਨਾਂ ਕਿਹਾ ਕਿ ਇਸ ਸੰਸਥਾ ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਢੁਕਵਾਂ ਵਾਤਾਵਰਨ ਮੁਹੱਈਆ ਕਰਵਾਇਆ ਜਾ ਰਿਹਾ ਹੈI ਇਸ ਸਮੇਂ ਡੀ. ਐੱਮ. ਪੰਜਾਬੀ ਗੁਰਦਾਸਪੁਰ ਸੁਰਿੰਦਰ ਮੋਹਨ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਪੈਦਾ ਹੋਏ ਅਜਿਹੇ ਨੈਤਿਕ ਗੁਣ ਵਿਦਿਆਰਥੀ ਦੇ ਚਰਿੱਤਰ ਨਿਰਮਾਣ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਉਮਰ ਭਰ ਕੰਮ ਆਉਂਦੇ ਹਨI ਉਹਨਾਂ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਅਧਿਆਪਕਾਂ ਦੇ ਨਾਲ਼-ਨਾਲ਼ ਵਿਦਿਆਰਥਣਾਂ ਵੱਲੋਂ ਵੀ ਪੜ੍ਹਾਈ ਦੇ ਨਾਲ਼ ਸੰਸਥਾ ਦੀ ਬਿਹਤਰੀ ਲਈ ਨਿਰੰਤਰ ਅਜਿਹੇ ਲੋਕ ਭਲਾਈ ਕਾਰਜ ਕੀਤੇ ਜਾ ਰਹੇ ਹਨI ਅੰਤ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥਣਾਂ ਵੱਲੋਂ ਲਗਾਈ ਇਸ ਛਬੀਲ ਨੂੰ ਸੁਚੱਜੇ ਢੰਗ ਨਾਲ਼ ਨੇਪਰੇ ਚਾੜ੍ਹਨ ਲਈ ਸੁਰਿੰਦਰ ਮੋਹਨ, ਮੈਡਮ ਸ਼ਾਰਦਾ, ਸੁਨੀਲ ਜਸਰੋਟੀਆ, ਅਮਿਤ ਮਹਾਜਨ, ਰਾਜ ਕੁਮਾਰ ਮਿਸ਼ਰਾ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾI

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments