spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਕੇ ਗੰਦੇ ਪਾਣੀ ਦੀ ਨਿਕਾਸੀ...

ਪੰਜਾਬ ਸਰਕਾਰ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰੇਗੀ – ਵਿਧਾਇਕ ਅਮਰਪਾਲ ਸਿੰਘ

ਬਟਾਲਾ, 24 ਮਈ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਪਿੰਡ ਅਠਵਾਲ ਵਿਖੇ ਛੱਪੜ ਦਾ ਨਿਰੀਖਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਬੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ ਨੂੰ ਹਦਾਇਤ ਕੀਤੀ ਕਿ ਪਿੰਡ ਅਠਵਾਲ ਦੇ ਛੱਪੜ ਦੀ ਸਫ਼ਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੱਪੜਾਂ ਨੂੰ ਥਾਪਰ ਮਾਡਲ ਰਾਹੀਂ ਵਿਕਸਤ ਕਰਕੇ ਉਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਹੋਣ ਨਾਲ ਜਿਥੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਹੋਵੇਗਾ ਓਥੇ ਛੱਪੜਾਂ ਦੇ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲ ਹੋਣ ਦੇ ਨਾਲ ਬਿਮਾਰੀਆਂ ਦਾ ਪਸਾਰ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਛੱਪੜਾਂ ਦੀ ਸਫ਼ਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਭਲੀਭਾਂਤ ਜਾਣਦੀ ਹੈ ਅਤੇ ਸਰਕਾਰ ਪੇਂਡੂ ਖੇਤਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵਚਨਬੱਧ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments