ਖੇਡ ਵਿਭਾਗ ਵੱਲੋਂ ਡਿਜੀਟਲ ਪਹਿਲ ਕਰਦਿਆਂ ਮੋਬਾਈਲ ਐਪ “ਖੇਡੋ ਪੰਜਾਬ“ ਜਾਰੀ ਕਰਨਾ ਸ਼ਲਾਘਾਯੋਗ ਉਪਰਾਲਾ – ਰਵੀਨੰਦਨ ਬਾਜਵਾ

0
269

ਬਟਾਲਾ, 22 ਜੂਨ ( ਸਲਾਮ ਤਾਰੀ ) – ਪੰਜਾਬ ਸਰਕਾਰ ਦੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫਾਰਮ ’ਤੇ ਲਿਆਉਣ ਲਈ ਵਿਸੇਸ ਮੋਬਾਈਲ ਐਪ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਖੇਡ ਵਿਭਾਗ ਦੀ ਇਸ ਡਿਜੀਟਲ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ। ਉਨਾਂ ਕਿਹਾ ਕਿ “ਖੇਡੋ ਪੰਜਾਬ“ ਨਾਮੀ ਇਸ ਮੋਬਾਈਲ ਐਪ ਦੀ ਸੁਰੂਆਤ ਨਾਲ ਮੌਜੂਦਾ ਖਿਡਾਰੀ ਅਤੇ ਉਭਰਦੇ ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਆਪਣੇ ਕੌਮਾਂਤਰੀ/ਕੌਮੀ/ਰਾਜ ਪੱਧਰ ਦੇ ਮੁਕਾਬਲੇਬਾਜ਼ਾਂ ਅਤੇ ਟੀਚਿਆਂ ਦੀ ਪਛਾਣ ਕਰਨ ਤੋਂ ਇਲਾਵਾ ਆਪਣੀ ਦਿਲਚਸਪੀ ਵਾਲੀ ਕੋਈ ਵੀ ਖੇਡ ਚੁਣ ਸਕਣਗੇ। ਉਨਾਂ ਕਿਹਾ ਕਿ ਇਹ ਉਦਮ ਖਿਡਾਰੀਆਂ ਵਿੱਚ ਮੁਕਾਬਲੇ ਲਈ ਉਤਸਾਹ ਨੂੰ ਵਧਾਉਣ ਵਿੱਚ ਸਹਾਇਤਾ ਕਰੇਗਾ।

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਡਿਜੀਟਲ ਪਲੇਟਫਾਰਮ ਜਰੀਏ ਖਿਡਾਰੀ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਸਾਰੇ ਕੋਚਿੰਗ ਸੈਂਟਰਾਂ ਅਤੇ ਵਿੰਗਾਂ ਨੂੰ ਲੱਭ ਸਕਣਗੇ। ਇਸ ਡਿਜੀਟਾਈਜੇਸਨ ਨਾਲ ਜ਼ਿਲ੍ਹਾ ਖੇਡ ਅਫਸਰਾਂ/ਕੋਚਾਂ ਦੀ ਹਾਜ਼ਰੀ, ਸਮੇਂ ਦੀ ਪਾਬੰਦੀ, ਵਧੀਆ ਖੇਡ ਪ੍ਰਦਰਸਨ ਆਦਿ ਦੀਆਂ ਸਾਰੀਆਂ ਗਤੀਵਿਧੀਆਂ ’ਤੇ ਨਜਰ ਰੱਖੀ ਜਾ ਸਕੇਗੀ। ਚੇਅਰਮੈਨ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਰਿਹਾਇਸੀ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਦਿਨ ਪ੍ਰਤੀ ਖਿਡਾਰੀ 200 ਰੁਪਏ ਅਤੇ ਡੇਅ ਸਕਾਲਰ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਖਿਡਾਰੀ ਨੂੰ 100 ਰੁਪਏ ਪ੍ਰਤੀ ਦਿਨ ਵੱਡੀ ਰਕਮ ਖਰਚ ਕਰ ਰਹੀ ਹੈ। ਹੁਣ ਖੇਡ ਵਿਭਾਗ ਦੇ ਡਿਜੀਟਲ ਪਲੇਟਫਾਰਮ ਰਾਹੀਂ ਇਸ ਸਕੀਮ ਦਾ ਵਿੱਤੀ ਅਤੇ ਪ੍ਰਬੰਧਕੀ ਨਿਯੰਤਰਣ ਆਸਾਨ ਹੋ ਜਾਵੇਗਾ।

Previous articleਸਲੱਮ ਏਰੀਆ (ਢਾਬ) ਗੁਰਦਾਸਪੁਰ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਡਿਪਟੀ ਕਮਿਸ਼ਨਰ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ
Next articleਕੇਸੀ ਸਕੂਲ ਦੇ ਵਿਦਿਆਰਥੀਆਂ ਨੇ ਘਰ ’ਚ ਰਹਿ ਕਰ ਮਨਾਇਆ ਯੋਗ ਸਪਤਾਹ
Editor-in-chief at Salam News Punjab

LEAVE A REPLY

Please enter your comment!
Please enter your name here