spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਨੇ ਭ੍ਰਿਸ਼ਾਟਾਚਾਰ ਨੂੰ ਨੱਥ ਪਾਈ -...

ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਨੇ ਭ੍ਰਿਸ਼ਾਟਾਚਾਰ ਨੂੰ ਨੱਥ ਪਾਈ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਮਈ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਹਾਂ-ਪੱਖੀ ਨਤੀਜੇ ਵੀ ਸਾਹਮਣੇ ਆ ਰਹੇ ਹਨ ਜਿਸ ਤਹਿਤ ਪਹਿਲਾਂ ਦੇ ਮੁਕਾਬਲੇ ਸਰਕਾਰ ਦਾ ਮਾਲੀਆ ਵੀ ਵਧਿਆ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਪਿੰਡ ਬੋਦੇ ਦੀ ਖੂਹੀ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਦੋਂ ਤੋਂ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਉਸ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਵੱਡੀ ਪੱਧਰ ’ਤੇ ਰੋਕ ਲੱਗੀ ਹੈ। ਉਨ੍ਹਾਂ ਦੱਸਿਆ ਕਿ ਰੈਵੀਨਿਊ ਵਿਭਾਗ ਵੱਲੋਂ ਇਕੱਠੇ ਕੀਤੇ ਮਾਲੀਏ ਵਿੱਚ 30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਵੱਲੋਂ ਜ਼ਮੀਨਾਂ ਦੀ ਰਜਿਸਟ੍ਰੇਸ਼ਨ ਤੋਂ ਜੋ ਮਾਲੀਆ ਇਕੱਠਾ ਕੀਤਾ ਜਾਂਦਾ ਹੈ ਉਹ ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ 2021 ਦੇ ਅਪ੍ਰੈਲ ਮਹੀਨੇ ਵਿੱਚ 270 ਕਰੋੜ ਰੁਪਏ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਇਸ ਸਾਲ ਅਪ੍ਰੈਲ ਮਹੀਨੇ 353 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਵਾਧਾ 30 ਫੀਸਦੀ ਬਣਦਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਜੋ ਕੋਈ ਵੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਵੇਗਾ ਉਹ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ।

ਹਲਕਾ ਬਟਾਲਾ ਦੇ ਵਿਕਾਸ ਬਾਰੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਦਾ ਖਜ਼ਾਨਾ ਲੋਕਾਂ ਦਾ ਆਪਣਾ ਖਜ਼ਾਨਾ ਹੈ ਅਤੇ ਇਸਨੂੰ ਲੋਕਾਂ ਦੀ ਬਿਹਤਰੀ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਂਦੇ ਦਿਨਾਂ ਵਿੱਚ ਨਵੇਂ ਕੰਮ ਸ਼ੁਰੂ ਕੀਤੇ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments