spot_img
Homeਮਾਝਾਗੁਰਦਾਸਪੁਰਭਾਰਤ ਵਿਕਾਸ ਪ੍ਰੀਸ਼ਦ ਵੱਲੋਂ 5 ਰੋਜ਼ਾ ਕੈਂਪ ਲਗਾ ਕੇ ਮਜ਼ਦੂਰਾਂ ਨੂੰ ਵੰਡੇ...

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ 5 ਰੋਜ਼ਾ ਕੈਂਪ ਲਗਾ ਕੇ ਮਜ਼ਦੂਰਾਂ ਨੂੰ ਵੰਡੇ 100 ਲੇਬਰ ਕਾਰਡ

ਕਾਦੀਆਂ 25 ਮਈ  (ਮੁਨੀਰਾ ਸਲਾਮ ਤਾਰੀ):- ਕਿਰਤ ਵਿਭਾਗ ਵੱਲੋਂ ਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਨੇ ਬੀਤੇ ਦਿਨ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਕਾਦੀਆਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਕੈਂਪ ਲਗਾ ਕੇ ਲੋਕਾਂ ਨੂੰ ਲੇਬਰ ਕਾਰਡ ਬਣਾਉਣ ਸਬੰਧੀ ਜਾਗਰੂਕ ਕੀਤਾ।  ਇਨ੍ਹਾਂ ਕਾਰਡਾਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ   ਮੁਕੇਸ਼ ਵਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਲਰ ਪ੍ਰਿੰਟ ਆਊਟ ਕਰਵਾ ਕੇ ਲੈਮੀਨੇਟ ਕੀਤਾ ਗਿਆ ਅਤੇ ਬੁੱਧਵਾਰ ਨੂੰ ਅਮਨਦੀਪ ਕੌਰ ਪੀ.ਸੀ.ਐਸ. ਸਹਾਇਕ ਕਮਿਸ਼ਨਰ ਜਨਰਲ ਨੇ ਮਜ਼ਦੂਰਾਂ ਨੂੰ ਆਪਣੇ ਹੱਥੀਂ   ਲੇਬਰ ਕਾਰਡ ਭੇਂਟ ਕੀਤੇ।  ਇਸ ਤੋਂ ਪਹਿਲਾਂ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਮਨਦੀਪ ਕੌਰ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ,ਰਿੱਕੀ ਈਪਨ ਜ਼ਿਲ੍ਹਾ ਵਿਕਾਸ ਫੈਲੋ ਗੁਰਦਾਸਪੁਰ, ਸ੍ਰਿਸ਼ਟੀ ਸਿੰਗਲਾ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਗੁਰਦਾਸਪੁਰ, ਗਗਨਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।  ਇਸ ਮੌਕੇ ਸੰਬੋਧਨ ਕਰਦਿਆਂ ਬਟਾਲਾ ਦੇ ਜ਼ਿਲ੍ਹਾ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਨੇ ਇਹਨਾ ਕਾਰਡ ਰਾਹੀਂ ਮਜ਼ਦੂਰਾਂ ਨੂੰ ਹੋਣ ਵਾਲੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਟੀ ਦੇ ਜਨਮ ‘ਤੇ ਉਨ੍ਹਾਂ ਦੇ ਵਿਭਾਗ ਵੱਲੋਂ 51000 ਰੁਪਏ ਦੀ ਐੱਫ.ਡੀ. ਸਾਲ ਪੂਰਾ ਹੋਣ ‘ਤੇ ਮਜ਼ਦੂਰ ਦੇ ਪਰਿਵਾਰ ਨੂੰ ਦਿੱਤਾ ਜਾਂਦਾ ਹੈ ਅਤੇ ਵਿਆਹ ‘ਤੇ 51000 ਰੁਪਏ ਦਾ ਸ਼ਗਨ ਵੀ ਦਿੱਤਾ ਜਾਂਦਾ ਹੈ।ਇਸ ਮੌਕੇ ਉਨ੍ਹਾਂ ਹੋਰ ਸਹੂਲਤਾਂ ਬਾਰੇ ਵੀ ਦੱਸਿਆ।  ਸਹਾਇਕ ਕਮਿਸ਼ਨਰ ਜਨਰਲ ਕਮ ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਨੀਤੀਆਂ ਬਾਰੇ ਦੱਸਿਆ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਰਕਰਾਂ ਦੇ ਕਾਰਡ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਜ਼ਿਕਰਯੋਗ ਹੈ ਕਿ ਸੁਵਿਧਾ ਕੇਂਦਰ ਵਿੱਚ ਜਾ ਕੇ ਲੇਬਰ ਕਾਰਡ ਬਣਵਾ ਕੇ ਫੋਟੋ ਖਿਚਵਾਈ ਜਾਂਦੀ ਸੀ ਅਤੇ ਇਹ ਇੱਕ ਲੰਬੀ ਪ੍ਰਕਿਰਿਆ ਹੁੰਦੀ ਸੀ ਪਰ ਪੰਜਾਬ ਸਰਕਾਰ ਅਤੇ ਮੁੱਖ ਸਕੱਤਰ ਸੁਮੇਰ  ਸਿੰਘ ਗੁਰਜਰ ਵੱਲੋਂ ਨੀਤੀਆਂ ਵਿੱਚ ਕੁਝ ਸੁਧਾਰ ਕਰਕੇ ਇਸ ਪ੍ਰਕਿਰਿਆ ਨੂੰ ਆਸਾਨ ਬਣਾ ਦਿੱਤਾ ਗਿਆ ਹੈ।   ਉਨ੍ਹਾਂ ਕਿਹਾ ਕਿ ਜੇਕਰ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਭਾਵਿਪ ਦੇ ਪ੍ਰਧਾਨ ਮੁਕੇਸ਼ ਵਰਮਾ ਜਾਂ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਨਾਲ ਸੰਪਰਕ ਕਰ ਸਕਦੇ ਹਨ।   ਸਾਧਾਰਨ ਪ੍ਰਕਿਰਿਆ ਦੀ ਵਰਤੋਂ ਕਰਦਿਆਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪਿਛਲੇ ਦਿਨੀਂ ਲਗਾਏ ਗਏ ਕੈਂਪਾਂ ਵਿੱਚ 100 ਦੇ ਕਰੀਬ ਵਰਕਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ।  ਇਸ ਮੌਕੇ ਉਨ੍ਹਾਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।  ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ  ਸਿੰਘ ਸੈਣੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਲੋਕ ਕਿਹੜੇ-ਕਿਹੜੇ ਖੇਤਰਾਂ ਵਿੱਚ ਜਾ ਸਕਦੇ ਹਨ, ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿੱਚ ਇਸ ਕੈਂਪ ਨੂੰ ਸਫਲ ਬਣਾਉਣ ਲਈ ਉਪਰਾਲੇ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਕੌਰ ਘੁੰਮਣ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੇ ਅੰਤ ਵਿੱਚ ਭਾਵਿਪ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਭਾਵਿਪ   ਟੀਮ ਵੱਲੋਂ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਮਾਸਟਰ ਗੁਰਨਾਮ ਸਿੰਘ, ਪੈਟਰਨ ਕਸ਼ਮੀਰ ਸਿੰਘ ਰਾਜਪੂਤ, ਮੀਤ ਪ੍ਰਧਾਨ ਵਿਸ਼ਵ ਗੌਰਵ, ਗੌਰਵ   ਰਾਜਪੂਤ, ਜਥੇਬੰਦਕ ਸਕੱਤਰ ਸੰਜੀਤ ਪਾਲ ਸਿੰਘ ਸੰਧੂ, ਸੰਜੀਵ ਵਿਗ, ਬੀ.ਐਮ ਰਾਕੇਸ਼ ਕੁਮਾਰ, ਬੀ.ਐਮ ਸਤਿੰਦਰਪਾਲ ਸਿੰਘ, ਡਾ: ਬਿਕਰਮਜੀਤ ਸਿੰਘ ਬਾਜਵਾ, ਮਾਸਟਰ ਗੁਰਨਾਮ ਸਿੰਘ, ਅਸ਼ਵਨੀ ਕੁਮਾਰ, ਨਸ਼ਾ ਵਿਰੋਧੀ ਸੂਬਾ ਕਨਵੀਨਰ ਅਸ਼ਵਨੀ ਵਰਮਾ, ਅਕਵੰਤ ਕੌਰ, ਸੁਨੀਲ ਕੁਮਾਰ, ਮੀਨੂੰ  ਸ਼ਰਮਾ  , ਜਗਦੀਪ ਸਿੰਘ  ਅਮਰੀਕ ਸਿੰਘ  ਆਦਿ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments