spot_img
Homeਮਾਝਾਗੁਰਦਾਸਪੁਰਕੇਜਰੀਵਾਲ ਦਲਿਤ ਅਤੇ ਨੌਜਵਾਨ ਪੀੜ੍ਹੀ ਵਿਚੋਂ ਰਾਜ ਸਭਾ ਦੇ ਉਮੀਦਵਾਰ ਭੇਜਣ :...

ਕੇਜਰੀਵਾਲ ਦਲਿਤ ਅਤੇ ਨੌਜਵਾਨ ਪੀੜ੍ਹੀ ਵਿਚੋਂ ਰਾਜ ਸਭਾ ਦੇ ਉਮੀਦਵਾਰ ਭੇਜਣ : ਫਤਿਹਜੰਗ

ਚੰਡੀਗੜ੍ਹ 26 ਮਈ (ਸਲਾਮ ਤਾਰੀ )-ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਕਰ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੁੰਦੇ ਹਨ ਤਾਂ ਪੰਜਾਬ ਵਿੱਚੋਂ ਖਾਲੀ ਹੋ ਰਹੀਆਂ ਰਾਜ ਸਭਾ ਦੀਆਂ 2 ਸੀਟਾਂ ਦਲਿਤ ਸਿੱਖ ਅਤੇ ਨੌਜਵਾਨ ਚਿਹਰਿਆਂ ਨੂੰ ਦੇਣ । ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਫਤਿਹਜੰਗ ਬਾਜਵਾ ਨੇ ਇਥੇ ਜਾਰੀ ਬਿਆਨ ਵਿੱਚ ਕੀਤਾ। ਰਾਜ ਸਭਾ ਦੀਆਂ ਖਾਲੀ ਹੋ ਰਹੀਆਂ ਸੀਟਾਂ ‘ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਲਗਾਏ ਜਾਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਅਤੇ ਕਿਹਾ ਕਿ ਜੇਕਰ ਰਾਜ ਸਭਾ ਦੀਆਂ ਖਾਲੀ ਦੋਵੇਂ ਸੀਟਾਂ ਉਕਤ ਦੋਵਾਂ ਮਹਾਨ ਸ਼ਖਸੀਅਤਾਂ ਦੀ ਸੋਚ ਨੂੰ ਮੱਦੇਨਜ਼ਰ ਰੱਖਦਿਆਂ ਸਮਰਪਿਤ ਕਰ ਦਿੱਤੀਆਂ ਜਾਣ ਤਾਂ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨੂੰ ਸੱਚੇ ਦਿਲੋਂ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰ ਕੇ ਰਾਜ ਸਭਾ ਵਿੱਚ ਪਹਿਲਾਂ ਭੇਜੇ ਗਏ ਪੰਜ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ। ਵੱਡੇ- ਵੱਡੇ ਉਦਯੋਗਪਤੀਆਂ ਅਤੇ ਕੇਜਰੀਵਾਲ ਦੇ ਸਿਪਾਸਲਾਰਾਂ ਨੂੰ ਰਾਜ ਸਭਾ ਵਿੱਚ ਭੇਜਣਾ ਪੰਜਾਬ ਦੇ ਹਿੱਤਾਂ ਨਾਲ ਸ਼ਰੇਆਮ ਬੇਇਨਸਾਫ਼ੀ ਹੈ। ਉਸ ਸਮੇਂ ਭਗਵੰਤ ਮਾਨ ਨੇ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਸਨ । ਉਨ੍ਹਾਂ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹ ਕਿ ਦਲੇਰਾਨਾ ਫੈਸਲਾ ਲੈਂਦਿਆਂ ਉਹ ਕੇਜਰੀਵਾਲ ਅੱਗੇ ਪੰਜਾਬ ਦੇ ਬਸ਼ਿੰਦਿਆਂ ਨੂੰ ਰਾਜ ਸਭਾ ਵਿੱਚ ਭੇਜਣ ਲਈ ਹਾਅ ਦਾ ਨਾਅਰਾ ਮਾਰਨ। ਬਾਜਵਾ ਨੇ ਸਵਾਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਦਲਿਤ ਭਾਈਚਾਰੇ ਅਤੇ ਨੌਜਵਾਨ ਵਰਗ ਦਾ ਰਿਹਾ ਹੈ ਪਰ ਸਰਕਾਰ ਬਣਨ ਤੋਂ ਬਾਅਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਨ੍ਹਾਂ ਦੀ ਯਾਦ ਕਿਉਂ ਨਹੀਂ ਆਈ ? ਉਨਾਂ ਕਿਹਾ ਕਿ ਭਗਵੰਤ ਮਾਨ ਤੇ ਕੇਜਰੀਵਾਲ ਤੋਂ ਆਪਣੀ ਗ਼ਲਤੀ ਸੁਧਾਰਣ ਦਾ ਸੁਨਹਿਰੀ ਮੌਕਾ ਹੈ। ਜੇਕਰ ਭਗਵੰਤ ਮਾਨ ਤੇ ਕੇਜਰੀਵਾਲ ਅਜਿਹਾ ਨਹੀਂ ਕਰਦੇ ਤਾਂ ਸਰਕਾਰੀ ਦਫ਼ਤਰਾਂ ਵਿੱਚ ਤਸਵੀਰਾਂ ਟੰਗਣਾ ਮਹਿਜ਼ ਸਿਆਸੀ ਸਟੰਟ ਹੀ ਕਿਹਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments