spot_img
Homeਮਾਝਾਗੁਰਦਾਸਪੁਰਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਛਬੀਲ ਲਗਾਈ

ਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਛਬੀਲ ਲਗਾਈ

ਕਾਦੀਆਂ 6 ਜੂਨ(ਸਲਾਮ ਤਾਰੀ)
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਪੂਰੇ ਸ਼ਹਿਰ ਵਿੱਚ ਪੰਜਾਹ ਦੇ ਕਰੀਬ ਛਬੀਲਾਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਲਗਾਈਆਂ ਗਈਆਂ । ਤੇਜ਼ ਗਰਮੀ ਤੋਂ ਨਿਜਾਤ ਦਿਵਾਉਣ ਦੇ ਲਈ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚਲਦੇ ਰਸਤਿਆਂ ਤੋਂ ਗੁਜ਼ਰਨ ਵਾਲੇ ਲੋਕਾਂ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬਿੱਲੇ ਲਗਾ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੀਆਂ ਗਈਆਂ । ਇਸੇ ਲੜੀ ਦੇ ਅਧੀਨ ਕੋਹੇਨੂਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਰਣਜੀਤ ਕੌਰ ਕੋਹਾੜ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੀ ਛਬੀਲ ਲਗਾਈ ਗਈ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਣਜੀਤ ਕੌਰ ਕੋਹਾੜ ਨੇ ਦੱਸਿਆ ਕਿ ਹਰੇਕ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ ।ਇਸ ਮੌਕੇ ਤੇ ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ ਕੋਹਾੜ, ਮੁਖਤਿਆਰ ਸਿੰਘ ਕੋਹਾੜ ,ਜਸਬੀਰ ਕੌਰ ਵੀ ਮੌਜੂਦ ਸੀ ।
ਫੋਟੋ :— ਕੋਹਿਨੂਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਹਰਪ੍ਰੀਤ ਸਿੰਘ ਕੋਹਾੜ ਛਬੀਲ ਲਗਾਉਂਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments