spot_img
Homeਮਾਝਾਗੁਰਦਾਸਪੁਰਨੋਜਵਾਨ ਦੀ ਡਿਉਟੀ ਦੋਰਾਨ ਹੋਈ ਮੌਤ

ਨੋਜਵਾਨ ਦੀ ਡਿਉਟੀ ਦੋਰਾਨ ਹੋਈ ਮੌਤ

ਕਾਦੀਆ 15 ਜੂਨ (ਸਲਾਮ ਤਾਰੀ, ਵਿਕਰਮ ਚੀਮਾ )  ਥਾਣਾ ਕੋਟਲੀ ਸੂਰਤ ਮੱਲੀ ਦੇ ਨਜ਼ਦੀਕੀ ਪਿੰਡ ਮਲਕਪੁਰ ਦੇ ਵਾਸੀ ਗੁਰਪ੍ਰੀਤ ਸਿੰਘ, ਜੋ ਕਿ ਭਾਰਤੀ ਫੌਜ ਦੇ 14 ਪੰਜਾਬ ਵਿੱਚ ਤਾਇਨਾਤ ਸੀ, ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਨਾਲ ਹੋ ਸ਼ਹੀਦ ਹੋ ਗਏ ਹਨ। ਜਾਣਕਾਰੀ ਦਿੰਦਿਆਂ ਸ਼ਹੀਦ ਗੁਰਪ੍ਰੀਤ ਸਿੰਘ ਦੇ ਮਾਮਾ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ 2013 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ ਹੁਣ ਸ੍ਰੀਨਗਰ ਵਿੱਚ 14 ਪੰਜਾਬ ਵਿੱਚ ਤਾਇਨਾਤ ਸੀ। ਉਸ ਨੇ ਦੱਸਿਆ ਕਿ ਬੀਤੀ 13 ਜੂਨ ਦੇਰ ਰਾਤ ਉਸ ਨੂੰ ਫੌਜ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਗੁਰਪ੍ਰੀਤ ਸਿੰਘ ਦੀ ਖਾਣਾ ਖਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਅਧਿਕਾਰੀਆਂ ਵੱਲੋਂ ਸ਼ਹੀਦ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਮਲਕਪੁਰ ਨਹੀਂ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਸ਼ਹੀਦ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਦਾਦੀ, ਮਾਤਾ ਕੁਲਵਿੰਦਰ ਕੌਰ ਅਤੇ ਛੋਟਾ ਭਰਾ ਸੁਨੀਤਪਾਲ ਸਿੰਘ ਛੱਡ ਗਿਆ ਹੈ। ਇਸ ਖਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਥਾਣਾ ਕੋਟਲੀ ਸੂਰਤ ਮੱਲੀ ਦੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲੀਸ ਪਾਰਟੀ ਸਮੇਤ ਸ਼ਹੀਦ ਦੇ ਘਰ ਪੁੱਜੇ ਅਤੇ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਮੀਦ ਹੈ ਕਿ ਵੀਰਵਾਰ ਦੁਪਹਿਰ ਤੱਕ ਸ਼ਹੀਦ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਮਲਕਪੁਰ ਪਹੁੰਚ ਜਾਵੇਗੀ, ਜਿੱਥੇ ਸ਼ਰਧਾਂਜਲੀ ਭੇਂਟ ਕਰਕੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments